Saturday, August 15, 2026
Home Haryana News ਹਰਿਆਣਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ 80ਵਾਂ ਸੁਤੰਤਰਤਾ ਦਿਵਸ

ਹਰਿਆਣਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ 80ਵਾਂ ਸੁਤੰਤਰਤਾ ਦਿਵਸ

0
2

ਹਰਿਆਣਾ: ਹਰਿਆਣਾ ਵਿੱਚ 80ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਹਾਂਸੀ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਇਸ ਮੌਕੇ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।

ਯਮੁਨਾਨਗਰ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸੇ ਤਰ੍ਹਾਂ ਬਿਜਲੀ ਅਤੇ ਟਰਾਂਸਪੋਰਟ ਮੰਤਰੀ ਨੇ ਆਪਣੇ ਗ੍ਰਹਿ ਜ਼ਿਲ੍ਹੇ ਅੰਬਾਲਾ ਵਿੱਚ ਕਰਵਾਏ ਗਏ ਸੁਤੰਤਰਤਾ ਦਿਵਸ ਸਮਾਗਮ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਮੁਲਾਜ਼ਮ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।

ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਵੀ 80ਵੇਂ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੇ ਨਾਲ ਪਰੇਡ ਦੀ ਸਲਾਮੀ ਵੀ ਲਈ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ, ਪੁਲਿਸ ਸੁਪਰਡੈਂਟ ਦੀਪਕ ਸਹਾਰਨ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਕਈ ਅਧਿਕਾਰੀ ਮੌਜੂਦ ਸਨ। ਪਰੇਡ ਵਿੱਚ ਸ਼ਾਮਲ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚਪਾਸਟ ਕੀਤਾ। ਸਮਾਗਮ ਵਾਲੀ ਥਾਂ ’ਤੇ ਦੇਸ਼ ਭਗਤੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।

 

LEAVE A REPLY

Please enter your comment!
Please enter your name here