Google search engine
HomePunjabਰਾਵੀ ਦਰਿਆ ਦਾ ਪਾਣੀ ਵਧਣ ਨਾਲ ਪੋਂਟੂਨ ਪੁਲ ਰੁੜ੍ਹਿਆ, ਸੱਤ ਪਿੰਡਾਂ ਦੀ...

ਰਾਵੀ ਦਰਿਆ ਦਾ ਪਾਣੀ ਵਧਣ ਨਾਲ ਪੋਂਟੂਨ ਪੁਲ ਰੁੜ੍ਹਿਆ, ਸੱਤ ਪਿੰਡਾਂ ਦੀ ਆਵਾਜਾਈ ਠੱਪ

ਗੁਰਦਾਸਪੁਰ: ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਦਾ ਪਾਣੀ ਪੱਧਰ ਵਧ ਗਿਆ ਹੈ, ਜਿਸ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੋੜਾ ਪੱਤਣ ਦੇ ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਲਈ ਬਣਾਇਆ ਗਿਆ ਪੋਂਟੂਨ ਪੁਲ ਦਰਿਆ ਦੇ ਤੇਜ਼ ਵਹਾਅ ਦੀ ਲਪੇਟ ਵਿੱਚ ਆ ਕੇ ਅੱਗੇ ਤੋਂ ਰੁੜ੍ਹ ਗਿਆ, ਜਿਸ ਕਾਰਨ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।

ਜਾਣਕਾਰੀ ਮੁਤਾਬਕ ਪੰਜਾਬ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੇ ਭਾਰੀ ਮੀਂਹ ਕਾਰਨ ਕਈ ਨਦੀਆਂ ਉਫ਼ਾਨ ‘ਤੇ ਹਨ। ਇਸ ਦਾ ਸਿੱਧਾ ਅਸਰ ਰਾਵੀ ਦਰਿਆ ‘ਤੇ ਵੀ ਪਿਆ ਹੈ, ਜਿੱਥੇ ਅਚਾਨਕ ਪਾਣੀ ਦਾ ਪੱਧਰ ਵਧਣ ਨਾਲ ਪੋਂਟੂਨ ਪੁਲ ਨੂੰ ਭਾਰੀ ਨੁਕਸਾਨ ਪਹੁੰਚਿਆ। ਪੁਲ ਟੁੱਟਣ ਕਾਰਨ ਦਰਿਆ ਦੇ ਪਾਰਲੇ ਪਾਸੇ ਰਹਿਣ ਵਾਲੇ ਲੋਕ ਦੋਵੇਂ ਪਾਸਿਆਂ ‘ਚ ਫਸ ਕੇ ਰਹਿ ਗਏ ਹਨ।

ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੇ ਦੱਸਿਆ ਕਿ ਰੋਜ਼ਾਨਾ ਦੀਆਂ ਲੋੜਾਂ ਲਈ ਬਾਹਰ ਜਾਣਾ ਮੁਸ਼ਕਿਲ ਹੋ ਗਿਆ ਹੈ। ਕਿਸਾਨਾਂ ਨੂੰ ਫਸਲਾਂ ਅਤੇ ਪਸ਼ੂਆਂ ਲਈ ਚਾਰਾ ਲਿਆਉਣ ਵਿੱਚ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਕਿਸ਼ਤੀਆਂ ਦੀ ਆਵਾਜਾਈ ਵੀ ਬੰਦ ਹੋ ਚੁੱਕੀ ਹੈ, ਜਿਸ ਨਾਲ ਲੋਕਾਂ ਦੀ ਪਰੇਸ਼ਾਨੀ ਹੋਰ ਵੱਧ ਗਈ ਹੈ।

ਇਲਾਕਾ ਵਾਸੀਆਂ ਨੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੋਂਟੂਨ ਪੁਲ ਦੀ ਮੁਰੰਮਤ ਜਲਦੀ ਤੋਂ ਜਲਦੀ ਕਰਵਾਈ ਜਾਵੇ, ਤਾਂ ਜੋ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਮੁੜ ਸੁਚੱਜੀ ਤਰ੍ਹਾਂ ਸ਼ੁਰੂ ਹੋ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments