HomePunjabMalerkotlaਸੁਤੰਤਰਤਾ ਦਿਵਸ ਮੌਕੇ ਮਾਲੇਰਕੋਟਲਾ ਦੇ ਚਾਰ ਬੀ.ਐਲ.ਓਜ਼ ਐਸ.ਆਈ.ਆਰ.-2026 ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ...

ਸੁਤੰਤਰਤਾ ਦਿਵਸ ਮੌਕੇ ਮਾਲੇਰਕੋਟਲਾ ਦੇ ਚਾਰ ਬੀ.ਐਲ.ਓਜ਼ ਐਸ.ਆਈ.ਆਰ.-2026 ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਤ

ਮਾਲੇਰਕੋਟਲਾ: ਸੁਤੰਤਰਤਾ ਦਿਵਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੌਰਾਨ ਸ਼ਾਨਦਾਰ ਕਾਰਗੁਜ਼ਾਰੀ, ਮਿਹਨਤ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਜ਼ਿਲ੍ਹਾ ਮਾਲੇਰਕੋਟਲਾ ਦੇ ਚਾਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

ਸਨਮਾਨਿਤ ਕੀਤੇ ਗਏ ਬੀ.ਐਲ.ਓਜ਼ ਵਿੱਚ ਮੁਹੰਮਦ ਜਾਵੇਦ ਇਕਬਾਲ, ਸ਼ਕੀਲ ਮੁਹੰਮਦ, ਹਰਜਿੰਦਰ ਸਿੰਘ ਅਤੇ ਪ੍ਰਵੀਨ ਕੁਮਾਰ ਸ਼ਾਮਲ ਹਨ। ਇਨ੍ਹਾਂ ਬੀ.ਐਲ.ਓਜ਼ ਵੱਲੋਂ ਐਸ.ਆਈ.ਆਰ.-2026 ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦਿਆਂ ਵੋਟਰ ਸੂਚੀਆਂ ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਤਿਆਰੀ ਵਿੱਚ ਅਹਿਮ ਯੋਗਦਾਨ ਪਾਇਆ ਗਿਆ।

ਇਨ੍ਹਾਂ ਦੀ ਸਮਰਪਿਤ ਕਾਰਗੁਜ਼ਾਰੀ ਸਦਕਾ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵੋਟਰਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਵਿੱਚ ਵੀ ਮਹੱਤਵਪੂਰਨ ਸਹਿਯੋਗ ਮਿਲਿਆ। ਉਨ੍ਹਾਂ ਦੀ ਮਿਹਨਤ ਹੋਰਨਾਂ ਬੀ.ਐਲ.ਓਜ਼ ਲਈ ਵੀ ਪ੍ਰੇਰਣਾ ਦਾ ਸਰੋਤ ਬਣੀ।

ਜ਼ਿਕਰਯੋਗ ਹੈ ਕਿ ਬੀ.ਐਲ.ਓਜ਼ ਸਮੇਤ ਸਮੁੱਚੀ ਚੋਣ ਟੀਮ ਦੀ ਮਿਹਨਤ, ਸਮਰਪਣ ਅਤੇ ਸਾਂਝੇ ਯਤਨਾਂ ਦੇ ਨਤੀਜੇ ਵਜੋਂ ਜ਼ਿਲ੍ਹਾ ਮਾਲੇਰਕੋਟਲਾ ਨੇ ਐਸ.ਆਈ.ਆਰ.-2026 ਦੀ ਕਾਰਗੁਜ਼ਾਰੀ ਵਿੱਚ ਪੰਜਾਬ ਭਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਹ ਉਪਲਬਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲੇ ਦੀ ਸਮਰਪਿਤ ਕਾਰਗੁਜ਼ਾਰੀ ਦਾ ਪ੍ਰਤੀਕ ਹੈ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਨਮਾਨਿਤ ਬੀ.ਐਲ.ਓਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਮਜ਼ਬੂਤ ਬਣਾਉਣ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲੋਕਤੰਤਰ ਦੀ ਮਜ਼ਬੂਤੀ ਵਿੱਚ ਸਿੱਧਾ ਯੋਗਦਾਨ ਪਾਉਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments