ਪੰਜਾਬ: ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਅਚਾਨਕ ਕਰਵਟ ਲਈ ਹੈ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਸੂਬੇ ਭਰ ਵਿੱਚ ਠੰਢ, ਸੰਘਣੀ ਧੁੰਦ ਅਤੇ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਬਦਲਦੇ ਮੌਸਮ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਕਿਸਾਨਾਂ ਅਤੇ ਯਾਤਰੀਆਂ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ।
ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਲਈ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ “ਯੈਲੋ ਅਲਰਟ” ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਅੱਜ ਕੁਝ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੀਂਹ ਦੀ ਉਮੀਦ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਸ਼ਾਮਲ ਹਨ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਧੁੰਦ ਲਈ ਯੈਲੋ ਅਲਰਟ ਲਾਗੂ ਰਹੇਗਾ।
ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਗੜਬੜੀ ਦਾ ਪ੍ਰਭਾਵ ਹਾਲੇ ਵੀ ਬਣਿਆ ਹੋਇਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 26 ਜਨਵਰੀ ਤੋਂ ਪੰਜਾਬ ਭਰ ਵਿੱਚ ਮੀਂਹ, ਠੰਢ ਅਤੇ ਧੁੰਦ ਵਿੱਚ ਹੋਰ ਵਾਧਾ ਹੋ ਸਕਦਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਰਦੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।



