Monday, August 17, 2026
Home Punjab ਸੁਲਤਾਨਪੁਰ ਲੋਧੀ ’ਚ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਬਲ, ਕਈ ਪਰਿਵਾਰ ਪਾਰਟੀ...

ਸੁਲਤਾਨਪੁਰ ਲੋਧੀ ’ਚ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਬਲ, ਕਈ ਪਰਿਵਾਰ ਪਾਰਟੀ ’ਚ ਸ਼ਾਮਲ

0
2

ਸੱਜਣ ਸਿੰਘ ਚੀਮਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਕੀਤਾ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ: ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਪਿੰਡ ਹੁਸੈਨਪੁਰ ਦੂਲੋਵਾਲ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੱਜਣ ਸਿੰਘ ਚੀਮਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿੱਚ ਸੱਜਣ ਸਿੰਘ ਚੀਮਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਉਨ੍ਹਾਂ ਨੇ ‘ਆਪ’ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਵਿੱਚ ਹਰ ਪੱਧਰ ’ਤੇ ਬਣਦੀ ਜ਼ਿੰਮੇਵਾਰੀ ਅਤੇ ਥਾਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲੋਕਾਂ ਦੇ ਜਾਇਜ਼ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here