Monday, August 17, 2026
Home Punjab ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਹੈਨਰੀ ਸਿੱਧੂ ਸਣੇ ਕਈ ਆਗੂ ‘ਆਪ’ ਵਿੱਚ...

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਹੈਨਰੀ ਸਿੱਧੂ ਸਣੇ ਕਈ ਆਗੂ ‘ਆਪ’ ਵਿੱਚ ਸ਼ਾਮਲ

ਪੰਜਾਬ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ

0
5

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਕਾਂਗਰਸ ਦੇ ਕਈ ਆਗੂ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਕਾਂਗਰਸੀ ਆਗੂ ਹੈਨਰੀ ਸਿੱਧੂ ਵੀ ਸ਼ਾਮਲ ਹਨ, ਜੋ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਭਤੀਜੇ ਹਨ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੈਨਰੀ ਸਿੱਧੂ ਅਤੇ ਹੋਰ ਆਗੂਆਂ ਦਾ ‘ਆਪ’ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਇਲਾਕੇ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਨੂੰ ਪੰਜਾਬ ਕਾਂਗਰਸ ਲਈ ਇੱਕ ਹੋਰ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here