Monday, August 17, 2026
Home National ਪੰਜਾਬ ਸਮੇਤ ਦੇਸ਼ ਭਰ ਦੇ ਕਾਲਜਾਂ ਨਾਲ MoU ਕਰੇਗਾ ਸਮਾਜਿਕ ਨਿਆਂ ਮੰਤਰਾਲਾ,...

ਪੰਜਾਬ ਸਮੇਤ ਦੇਸ਼ ਭਰ ਦੇ ਕਾਲਜਾਂ ਨਾਲ MoU ਕਰੇਗਾ ਸਮਾਜਿਕ ਨਿਆਂ ਮੰਤਰਾਲਾ, ਨੌਜਵਾਨਾਂ ਨੂੰ ਮਿਲੇਗਾ ਲਾਭ

0
2

ਸੁਖਵਿੰਦਰ ਬਿੰਦਰਾ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ NISD ਦੀ ਜਰਨਲ ਕੌਂਸਲ ਦੀ ਮੀਟਿੰਗ ‘ਚ ਲਿਆ ਹਿੱਸਾ

ਨਵੀਂ ਦਿੱਲੀ: ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ ਦਿੱਲੀ ਵਿਖੇ ਮੰਤਰਾਲੇ ਵਿਖੇ ਜਰਨਲ ਕੌਂਸਲ ਦੀ ਇੱਕ ਮੀਟਿੰਗ ਹੋਈ। ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ‘ਚ ਸਾਬਕਾ ਸਟੇਟ ਚੇਅਰਪਰਸਨ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੇ ਨਾਲ ਹੀ ਇਸ ਮੀਟਿੰਗ ‘ਚ ਸ਼੍ਰੀ ਸੁਧਾਂਸ਼ ਪੰਤ, ਆਈਏਐਸ, ਸਕੱਤਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਦੇਬੋਲੀਨਾ ਠਾਕੁਰ ਆਈਏਐਸ, ਮੋਨਾਲੀ ਪੀ. ਢਾਕਾਟੇ ਆਈਏਐਸ; ਗੌਰਵ ਰਾਜਵੰਤ ਆਈਏਐਸ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਹਨ।

ਇਸ ਮੌਕੇ ਹਰਿਆਣਾ ਤੋਂ ਮੁੱਖ ਬੁਲਾਰੇ ਅਜੀਤ ਤੇਵਤੀਆ ਨੇ ਦੱਸਿਆ ਕਿ ਮੰਤਰਾਲਾ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਪਛੜੇ ਵਰਗਾਂ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਉੱਨਤੀ ਲਈ ਕੰਮ ਕਰਦਾ ਹੈ। ਇਸ ਤੋਂ ਇਲਾਵਾ, ਇਹ ਨਸ਼ਾ ਛੁਡਾਊ ਅਤੇ ਨਸ਼ਾ ਰੋਕਥਾਮ, ਮੁੜ ਵਸੇਬਾ ਕੇਂਦਰਾਂ ਅਤੇ ਸਵੈ-ਇੱਛੁਕ ਸੰਗਠਨਾਂ ਲਈ ਜਾਗਰੂਕਤਾ ਮੁਹਿੰਮਾਂ ਦਾ ਵੀ ਸਮਰਥਨ ਕਰਦਾ ਹੈ। ਮੰਤਰਾਲਾ ਸਮਾਜਿਕ ਨਿਆਂ ਨਾਲ ਸਬੰਧਤ ਕਾਨੂੰਨ ਅਤੇ ਨੀਤੀਆਂ ਵੀ ਲਾਗੂ ਕਰਦਾ ਹੈ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਦੀ ਨਿਗਰਾਨੀ ਕਰਦਾ ਹੈ।

ਇਸ ਦੇ ਨਾਲ ਹੀ ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਪੰਜਾਬ ਸਮੇਤ ਦੇਸ਼ ਭਰ ਦੇ ਕਾਲਜਾਂ ਨਾਲ ਸਮਝੌਤਾ ਪੱਤਰ (MoU) ’ਤੇ ਦਸਤਖ਼ਤ ਕੀਤੇ ਜਾਣਗੇ। ਇਸ ਪਹਿਲ ਦਾ ਉਦੇਸ਼ ਨੌਜਵਾਨਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਪਛੜੇ ਵਰਗਾਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਮੰਤਰਾਲਾ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਨਾਲ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਇੱਕ ਮਹੱਤਵਪੂਰਨ ਸਮਝੌਤਾ (MoU) ਕਰ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀਆਂ ਹੋਰ ਵੱਡੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨਾਲ MoU ਕੀਤੇ ਜਾਣਗੇ।

ਅੱਗੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ।

ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।

ਅਖੀਰ ‘ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।

LEAVE A REPLY

Please enter your comment!
Please enter your name here