Tuesday, August 18, 2026
Home Punjab ਪੰਜਾਬ ਵਿੱਚ ਮੀਂਹ ਦਾ ਦੌਰ ਜਾਰੀ, 18-19 ਅਗਸਤ ਨੂੰ ਭਾਰੀ ਮੀਂਹ ਦਾ...

ਪੰਜਾਬ ਵਿੱਚ ਮੀਂਹ ਦਾ ਦੌਰ ਜਾਰੀ, 18-19 ਅਗਸਤ ਨੂੰ ਭਾਰੀ ਮੀਂਹ ਦਾ ਅਲਰਟ

0
2

ਚੰਡੀਗੜ੍ਹ: ਮੰਗਲਵਾਰ ਸਵੇਰ ਤੋਂ ਹੀ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ 18 ਅਤੇ 19 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ਲਈ ਵੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਮੀਂਹ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਫਿਰੋਜ਼ਪੁਰ 35.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ।

ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਇਸ ਤੋਂ ਬਾਅਦ 20 ਤੋਂ 23 ਅਗਸਤ ਤੱਕ ਮੌਸਮ ਵਿੱਚ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ ਇਸ ਦੌਰਾਨ ਕਈ ਖੇਤਰਾਂ ਵਿੱਚ ਬੱਦਲਵਾਈ ਬਣੀ ਰਹੇਗੀ ਅਤੇ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

LEAVE A REPLY

Please enter your comment!
Please enter your name here