ਪੰਜਾਬ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਵੱਲੋਂ ਪੰਜਾਬ ਲਈ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਸਬੰਧੀ ਪਾਰਟੀ ਵੱਲੋਂ ਅਧਿਕਾਰਤ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਤੀਸ਼ ਪੂਨੀਆ ਹਰਿਆਣਾ ਦੇ ਚੋਣ ਇੰਚਾਰਜ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ।
ਇਸ ਦੇ ਨਾਲ ਹੀ ਭਾਜਪਾ ਵੱਲੋਂ ਕਈ ਹੋਰ ਸੂਬਿਆਂ ਲਈ ਵੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਤਰੁਣ ਚੁੱਘ ਨੂੰ ਗੁਜਰਾਤ ਦਾ ਇੰਚਾਰਜ, ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਅਤੇ ਜਗਦੀਸ਼ ਈਸ਼ਵਰਭਾਈ ਪਟੇਲ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਤੇਜ਼ ਕਰਨ ਦੇ ਮੱਦੇਨਜ਼ਰ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪਾਰਟੀ ਨੇ 65 ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਸੀ।






