ਚੰਡੀਗੜ੍ਹ: ਖਨੌਰੀ ਬਾਰਡਰ ’ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਫਿਲਹਾਲ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਰਸਮੀ ਸੱਦਾ ਭੇਜੇ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ’ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਹੁਣ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ 4 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਹੋਵੇਗੀ।
ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਕਿਸਾਨ ਆਗੂਆਂ ਨਾਲ ਗੱਲਬਾਤ ਕਰਨਗੇ। ਮੀਟਿੰਗ ਦੌਰਾਨ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।
ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਮੁਲਤਵੀ ਕਰਨਾ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ 4 ਸਤੰਬਰ ਨੂੰ ਹੋਣ ਵਾਲੀ ਮੀਟਿੰਗ ’ਤੇ ਕਿਸਾਨਾਂ ਅਤੇ ਸਰਕਾਰ ਦੋਵਾਂ ਦੀ ਨਜ਼ਰ ਰਹੇਗੀ।






