Thursday, August 20, 2026
Home Haryana News ਬਦਲਦੇ ਮੌਸਮ ਦੌਰਾਨ ਸਵਾਈਨ ਫਲੂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਐਡਵਾਈਜ਼ਰੀ...

ਬਦਲਦੇ ਮੌਸਮ ਦੌਰਾਨ ਸਵਾਈਨ ਫਲੂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਐਡਵਾਈਜ਼ਰੀ ਜਾਰੀ

0
2

ਚੰਡੀਗੜ੍ਹ: ਬਦਲਦੇ ਮੌਸਮ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਵਾਈਨ ਫਲੂ ਤੋਂ ਬਚਾਅ ਲਈ ਆਮ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਨਾਗਰਿਕਾਂ ਨੂੰ ਨਿੱਜੀ ਸਫ਼ਾਈ ਦਾ ਧਿਆਨ ਰੱਖਣ ਅਤੇ ਲਾਗ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਗਈ ਹੈ।

ਸਿਹਤ ਵਿਭਾਗ ਅਨੁਸਾਰ ਸਵਾਈਨ ਫਲੂ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਖਰਾਸ਼, ਨੱਕ ਵਗਣਾ ਜਾਂ ਬੰਦ ਹੋਣਾ, ਸਾਹ ਲੈਣ ਵਿੱਚ ਪਰੇਸ਼ਾਨੀ, ਸਿਰਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ, ਕਮਜ਼ੋਰੀ, ਭੁੱਖ ਘੱਟ ਲੱਗਣਾ, ਜੀਅ ਕੱਚਾ ਹੋਣਾ ਅਤੇ ਉਲਟੀ ਆਦਿ ਸ਼ਾਮਲ ਹਨ। ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਖੰਘ ਜਾਂ ਛਿੱਕ ਵਰਗੇ ਲੱਛਣ ਹੋਣ ਤਾਂ ਉਸਨੂੰ ਜਨਤਕ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਤਾਂ ਜੋ ਲਾਗ ਫੈਲਣ ਦਾ ਖ਼ਤਰਾ ਘੱਟ ਕੀਤਾ ਜਾ ਸਕੇ।

ਐਡਵਾਈਜ਼ਰੀ ਅਨੁਸਾਰ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕਣ, ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਣ ਅਤੇ ਨਿੱਜੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ, ਪੌਸ਼ਟਿਕ ਭੋਜਨ ਖਾਣ ਅਤੇ ਪੂਰੀ ਨੀਂਦ ਤੇ ਆਰਾਮ ਕਰਨ ਲਈ ਵੀ ਕਿਹਾ ਗਿਆ ਹੈ।

ਸਿਹਤ ਵਿਭਾਗ ਨੇ ਲੋਕਾਂ ਨੂੰ ਹੱਥ ਮਿਲਾਉਣ ਜਾਂ ਹੋਰ ਸੰਪਰਕ ਵਾਲੇ ਸਵਾਗਤੀ ਤਰੀਕਿਆਂ ਤੋਂ ਬਚਣ, ਜਨਤਕ ਥਾਵਾਂ ’ਤੇ ਨਾ ਥੁੱਕਣ ਅਤੇ ਬਿਨਾਂ ਡਾਕਟਰੀ ਸਲਾਹ ਤੋਂ ਦਵਾਈਆਂ ਨਾ ਲੈਣ ਦੀ ਅਪੀਲ ਕੀਤੀ ਹੈ। ਵਿਭਾਗ ਨੇ ਕਿਹਾ ਕਿ ਸਵਾਈਨ ਫਲੂ ਨਾਲ ਸਬੰਧਤ ਲੱਛਣ ਨਜ਼ਰ ਆਉਣ ’ਤੇ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਕੇ ਲੋੜੀਂਦੀ ਜਾਂਚ ਤੇ ਇਲਾਜ ਕਰਵਾਇਆ ਜਾਵੇ।

ਸਿਹਤ ਵਿਭਾਗ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿੱਜੀ ਸਫ਼ਾਈ ਦਾ ਧਿਆਨ ਰੱਖਣ ਅਤੇ ਸਵਾਈਨ ਫਲੂ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।

 

LEAVE A REPLY

Please enter your comment!
Please enter your name here