HomePunjabਸ਼੍ਰੋਮਣੀ ਕਮੇਟੀ ਦੀਆਂ ਬੱਸਾਂ ਦੀ ਭੰਨਤੋੜ ਦੀ ਘਟਨਾ ਦੀ ਐਡਵੋਕੇਟ ਧਾਮੀ ਵੱਲੋਂ...

ਸ਼੍ਰੋਮਣੀ ਕਮੇਟੀ ਦੀਆਂ ਬੱਸਾਂ ਦੀ ਭੰਨਤੋੜ ਦੀ ਘਟਨਾ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਇਹ ਘਟਨਾ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ ਅਤੇ ਸੰਗਤ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਮਹੱਤਵਪੂਰਨ ਸਾਧਨ ਹਨ।

ਉਨ੍ਹਾਂ ਕਿਹਾ ਕਿ ਗੁਰੂ ਘਰ ਨਾਲ ਸਬੰਧਤ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਅਤੇ ਇਸ ਨਾਲ ਸੰਗਤ ਦੀਆਂ ਸੇਵਾਵਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਵੀ ਇਸ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ।

ਐਡਵੋਕੇਟ ਧਾਮੀ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ, ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨਾ ਜ਼ਰੂਰੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments