ਪਟਿਆਲਾ: ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ਤੇ 19 ਲੜਕਿਆਂ ਦੇ ਫਰੀ ਸਟਾਈਲ ਕੁਸ਼ਤੀਆਂ ਦੇ ਮੁਕਾਬਲੇ ਕੇਸਰ ਦੇ ਅਖਾੜੇ ਵਿੱਚ ਕਰਵਾਏ ਗਏ।
ਪੰਜਾਬ ਕੁਸ਼ਤੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਮਹਿੰਦਰ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਕੇਸਰ ਬਾਗ ਦੇ ਅਖਾੜੇ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ ਦਵਿੰਦਰ ਸਿੰਘ ਜੋਨਲ ਸਕੱਤਰ ਪਾਤੜਾਂ,ਸਾਰਜ ਸਿੰਘ ਕੋਚ ਕੁਸ਼ਤੀਆਂ ਖੇਡ ਵਿਭਾਗ, ਰਾਕੇਸ਼ ਅਰੋੜਾ ਪੀਟੀਆਈ, ਲੈਕਚਰਾਰ ਨਰੰਜਣ ਸਿੰਘ, ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।






