Friday, August 21, 2026
Home Haryana News 15 ਦਿਨਾਂ ਤੋਂ ਸਫ਼ਾਈ ਮੁਲਾਜ਼ਮ ਹੜਤਾਲ ’ਤੇ, ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ...

15 ਦਿਨਾਂ ਤੋਂ ਸਫ਼ਾਈ ਮੁਲਾਜ਼ਮ ਹੜਤਾਲ ’ਤੇ, ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ

ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਨਾਲ ਕੂੜੇ ਦੇ ਢੇਰ

0
8

ਸਫ਼ਾਈ ਮੁਲਾਜ਼ਮਾਂ ਦੀ ਪਿਛਲੇ 15 ਦਿਨਾਂ ਤੋਂ ਜਾਰੀ ਹੜਤਾਲ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਕਲੋਨੀਆਂ, ਸਕੂਲਾਂ, ਕਾਲਜਾਂ ਅਤੇ ਮੰਦਰਾਂ ਦੇ ਆਲੇ-ਦੁਆਲੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਸੜਕਾਂ ’ਤੇ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੜਤਾਲ ਕਾਰਨ ਗੰਦਗੀ ਵਧਣ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਖ਼ਾਸ ਕਰਕੇ ਬਰਸਾਤ ਦੇ ਮੌਸਮ ਵਿੱਚ ਪਾਣੀ ਭਰਨ ਅਤੇ ਕੂੜੇ-ਕਰਕਟ ਕਾਰਨ ਸਿਹਤ ਸਬੰਧੀ ਖ਼ਤਰੇ ਹੋਰ ਵਧ ਸਕਦੇ ਹਨ। ਲੋਕਾਂ ਵੱਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਜਲਦ ਸੁਧਾਰਨ ਦੀ ਮੰਗ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸਫ਼ਾਈ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਪ੍ਰਵਾਨ ਕੀਤੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਹ ਹੜਤਾਲ ਵਾਪਸ ਨਹੀਂ ਲੈਣਗੇ। ਮੁਲਾਜ਼ਮਾਂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਲਗਾਤਾਰ ਬਣਿਆ ਹੋਇਆ ਹੈ।

ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ਿਆਮ ਸੁੰਦਰ ਬੱਤਰਾ ਨੇ ਸਰਕਾਰ ਦੇ ਰਵੱਈਏ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀ ਲੰਬੇ ਸਮੇਂ ਤੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਸ਼ਹਿਰ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਅਤੇ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ।

ਸ਼ਿਆਮ ਸੁੰਦਰ ਬੱਤਰਾ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ਮੰਗਾਂ ਸਬੰਧੀ ਠੋਸ ਕਾਰਵਾਈ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਨਾਰਾਜ਼ਗੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਹੜਤਾਲ ਖ਼ਤਮ ਕਰਵਾਉਣ ਲਈ ਤੁਰੰਤ ਕਦਮ ਚੁੱਕੇ ਜਾਣ।

ਇਸੇ ਦੌਰਾਨ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੋਸਾ ਦਿੱਤਾ ਹੈ ਕਿ ਸਫ਼ਾਈ ਮੁਲਾਜ਼ਮਾਂ ਦਾ ਮਸਲਾ ਜਲਦ ਹੱਲ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here