Monday, August 24, 2026
Home Patiala Updates ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਵਿੱਚ 510 ਨਵੇਂ ਖੇਡ ਮੈਦਾਨਾਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਵਿੱਚ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

0
4

ਪਟਿਆਲਾ: ਪੰਜਾਬ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਾਨ ਸਰਕਾਰ ਵੱਲੋਂ ‘ਖੇਡ ਕ੍ਰਾਂਤੀ’ ਤਹਿਤ ਇੱਕ ਹੋਰ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਡੇਡਨਾ ਤੋਂ ਪੰਜਾਬ ਭਰ ਵਿੱਚ ਤਿਆਰ ਕੀਤੇ ਗਏ 510 ਨਵੇਂ ਖੇਡ ਮੈਦਾਨਾਂ ਦਾ ਰਸਮੀ ਉਦਘਾਟਨ ਕਰਨਗੇ।

ਇਨ੍ਹਾਂ ਖੇਡ ਮੈਦਾਨਾਂ ਦੇ ਤਿਆਰ ਹੋਣ ਨਾਲ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਖੇਡ ਅਭਿਆਸ ਲਈ ਬਿਹਤਰ ਸਹੂਲਤਾਂ ਮਿਲਣਗੀਆਂ। ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬ ਵਿੱਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ।

ਮੁੱਖ ਮੰਤਰੀ ਵੱਲੋਂ ਪਟਿਆਲਾ ਤੋਂ ਇਨ੍ਹਾਂ ਖੇਡ ਮੈਦਾਨਾਂ ਦਾ ਉਦਘਾਟਨ ਪੰਜਾਬ ਵਿੱਚ ਖੇਡਾਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here