HomePunjabLudhianaਲੁਧਿਆਣਾ ’ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, 3 ਨੌਜਵਾਨਾਂ ਦੀ ਮੌਤ

ਲੁਧਿਆਣਾ ’ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, 3 ਨੌਜਵਾਨਾਂ ਦੀ ਮੌਤ

ਲੁਧਿਆਣਾ : ਹੰਬੜਾ ਰੋਡ ’ਤੇ ਤੇਜ਼ ਰਫ਼ਤਾਰ ਦਾ ਕਹਿਰ ਉਸ ਸਮੇਂ ਸਾਹਮਣੇ ਆਇਆ, ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪੀਏਯੂ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਮੁੱਢਲੀ ਜਾਣਕਾਰੀ ਮੁਤਾਬਕ ਦੋਵੇਂ ਮੋਟਰਸਾਈਕਲਾਂ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਇਸੇ ਦੌਰਾਨ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਹਾਹਾਕਾਰ ਮਚ ਗਈ। ਦੋਵੇਂ ਮੋਟਰਸਾਈਕਲਾਂ ’ਤੇ ਕੁੱਲ ਚਾਰ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਫਿਲਹਾਲ ਥਾਣਾ ਪੀਏਯੂ ਦੀ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਹੋਰ ਤੱਥ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments