HomeNationalਅਮਰਾਵਤੀ ਦੇ ਹਸਪਤਾਲ ਦੇ NICU ’ਚ ਭਿਆਨਕ ਅੱਗ, 3 ਨਵਜੰਮੇ ਬੱਚਿਆਂ ਦੀ...

ਅਮਰਾਵਤੀ ਦੇ ਹਸਪਤਾਲ ਦੇ NICU ’ਚ ਭਿਆਨਕ ਅੱਗ, 3 ਨਵਜੰਮੇ ਬੱਚਿਆਂ ਦੀ ਮੌਤ

ਮਹਾਰਾਸ਼ਟਰ: ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹਾ ਮਹਿਲਾ ਹਸਪਤਾਲ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਸਪਤਾਲ ਦੇ ਨਵਜਾਤ ਇੰਟੈਂਸਿਵ ਕੇਅਰ ਯੂਨਿਟ (NICU) ਵਿੱਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਨੇ ਹਸਪਤਾਲ ਪ੍ਰਸ਼ਾਸਨ ਅਤੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਸਦਮੇ ਵਿੱਚ ਪਾ ਦਿੱਤਾ ਹੈ।

ਅਧਿਕਾਰੀਆਂ ਮੁਤਾਬਕ, ਅੱਗ ਸਵੇਰੇ ਕਰੀਬ 3:15 ਵਜੇ NICU ਵਿੱਚ ਲੱਗੀ। ਇਹ ਯੂਨਿਟ ਸਮੇਂ ਤੋਂ ਪਹਿਲਾਂ ਜਨਮੇ ਅਤੇ ਗੰਭੀਰ ਹਾਲਤ ਵਾਲੇ ਨਵਜੰਮੇ ਬੱਚਿਆਂ ਦੇ ਇਲਾਜ ਲਈ ਵਰਤਿਆ ਜਾਂਦਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਵੈਂਟੀਲੇਟਰ ਵਿੱਚ ਅੱਗ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਹੜਕੰਪ ਮਚ ਗਿਆ।

ਘਟਨਾ ਦੌਰਾਨ ਹਸਪਤਾਲ ਵਿੱਚ ਮੌਜੂਦ 36 ਹੋਰ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, ਤਿੰਨ ਨਵਜੰਮੇ ਬੱਚਿਆਂ ਨੂੰ ਨਹੀਂ ਬਚਾਇਆ ਜਾ ਸਕਿਆ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਐਲਾਨ ਕੀਤਾ ਕਿ ਰਾਜ ਸਰਕਾਰ ਹਰੇਕ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਘਟਨਾ ਦੀ ਜਾਂਚ ਵਿੱਚ ਜੋ ਵੀ ਵਿਅਕਤੀ ਜਾਂ ਅਧਿਕਾਰੀ ਜ਼ਿੰਮੇਵਾਰ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਿਹਤ ਪ੍ਰਸ਼ਾਸਨ ਨੂੰ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਫੜਨਵੀਸ ਨੇ ਸਿਹਤ ਮੰਤਰੀ ਅਤੇ ਸਿਹਤ ਸਕੱਤਰ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਅਮਰਾਵਤੀ ਦਾ ਦੌਰਾ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਖਮੀ ਬੱਚਿਆਂ ਦਾ ਇਲਾਜ ਸਰਕਾਰੀ ਖਰਚੇ ’ਤੇ ਯਕੀਨੀ ਬਣਾਇਆ ਜਾਵੇ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments