HomePunjabਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਫਰੀਦਕੋਟ: ਪੰਜਾਬ ਸਰਕਾਰ ਨੇ ਸੂਬੇ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਨਵੇਂ ਵਾਈਸ ਚਾਂਸਲਰ ਨਿਯੁਕਤ ਕੀਤੇ ਹਨ। ਡਾ. ਰਜਿੰਦਰ ਬਾਂਸਲ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਇਸੇ ਤਰ੍ਹਾਂ ਡਾ. ਅਰਵਿੰਦ ਕੁਮਾਰ ਬਾਂਸਲ ਨੂੰ ਜਲੰਧਰ ਸਥਿਤ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਵਾਈਸ ਚਾਂਸਲਰਾਂ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਵੱਲੋਂ ਤਿੰਨ-ਤਿੰਨ ਉਮੀਦਵਾਰਾਂ ਦੇ ਪੈਨਲ ਤਿਆਰ ਕਰਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭੇਜੇ ਗਏ ਸਨ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੇ ਗਏ ਪੈਨਲ ਵਿੱਚੋਂ ਦੋਵਾਂ ਉਮੀਦਵਾਰਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।

ਡਾ. ਰਜਿੰਦਰ ਬਾਂਸਲ ਪੰਜਾਬ ਦੇ ਜਾਣੇ-ਪਛਾਣੇ ਨਿਊਰੋਲੋਜਿਸਟ ਹਨ ਅਤੇ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੀ ਵਿਸ਼ੇਸ਼ ਪਛਾਣ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵਿੱਚ ਪ੍ਰਸ਼ਾਸਨਿਕ ਅਤੇ ਅਕਾਦਮਿਕ ਪੱਧਰ ’ਤੇ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਮੌਜੂਦਾ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ 18 ਅਗਸਤ ਨੂੰ ਸੇਵਾਮੁਕਤ ਹੋ ਚੁੱਕੇ ਹਨ, ਜਿਸ ਤੋਂ ਬਾਅਦ ਨਵੇਂ ਵੀਸੀ ਦੀ ਨਿਯੁਕਤੀ ਲਈ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments