HomePunjabMalerkotlaਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫ਼ਤਾਵਾਰੀ ਪੰਜਾਬ ਟਰੇਡਰਜ਼ ਕਮਿਸ਼ਨ ਦੀ ਰਿਵਿਊ ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫ਼ਤਾਵਾਰੀ ਪੰਜਾਬ ਟਰੇਡਰਜ਼ ਕਮਿਸ਼ਨ ਦੀ ਰਿਵਿਊ ਮੀਟਿੰਗ ਆਯੋਜਿਤ

·         ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਤੇ ਸਮਾਂਬੱਧ ਨਿਪਟਾਰੇ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ

ਮਾਲੇਰਕੋਟਲਾ: ਵਪਾਰੀਆਂ ਨਾਲ ਸਿੱਧਾ ਸੰਪਰਕ ਕਾਇਮ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਹਫ਼ਤਾਵਾਰੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਮਸਲਿਆਂ ਅਤੇ ਵੱਖ ਵੱਖ ਵਿਭਾਗਾਂ ਕੋਲ ਲੰਬਿਤ ਸ਼ਿਕਾਇਤਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਪੇਸ਼ ਕੀਤੀਆਂ ਸ਼ਿਕਾਇਤਾਂ ਅਤੇ ਸੁਝਾਵਾਂ ’ਤੇ ਵਿਭਾਗਵਾਰ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਹਰੇਕ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਉਸ ਦਾ ਨਿਪਟਾਰਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਸ਼ਿਕਾਇਤ ਦਾ ਨਿਪਟਾਰਾ ਕਰਨਾ ਹੀ ਕਾਫ਼ੀ ਨਹੀਂ, ਸਗੋਂ ਸਬੰਧਤ ਵਪਾਰੀ ਨੂੰ ਕੀਤੀ ਗਈ ਕਾਰਵਾਈ ਅਤੇ ਹੱਲ ਬਾਰੇ ਵੀ ਸਮੇਂ ਸਿਰ ਜਾਣੂ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਹ ਹਫ਼ਤਾਵਾਰੀ ਮੀਟਿੰਗਾਂ ਪ੍ਰਸ਼ਾਸਨ ਅਤੇ ਵਪਾਰੀ ਵਰਗ ਦਰਮਿਆਨ ਬਿਹਤਰ ਤਾਲਮੇਲ, ਸੰਵੇਦਨਸ਼ੀਲਤਾ ਅਤੇ ਸੁਹਿਰਦਤਾ ਵਾਲਾ ਮਾਹੌਲ ਕਾਇਮ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਅਤੇ ਵਪਾਰੀਆਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਨੂੰ ਘੱਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਪਾਰੀਆਂ ਨਾਲ ਸੰਵਾਦ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਆਪਣੇ ਕੋਲ ਪੈਂਡਿੰਗ ਮਾਮਲਿਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨਾ ਹੋਵੇ।

ਇਸ ਮੌਕੇ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ  ਉਨ੍ਹਾਂ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਨਿਰੰਤਰ ਸਮੀਖਿਆ ਅਤੇ ਸਮਾਂਬੱਧ ਨਿਪਟਾਰੇ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਵਿੱਚ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇਮਤਿਆਜ਼ ਅਲੀ ਬਾਬੂ, ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਸ਼ਵਨੀ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਮਾਨਵਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments