Monday, August 24, 2026
Home Punjab Malerkotla ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਤਿੰਨ...

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0
2

·         ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

·         ਲੋਕ ਭਲਾਈ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਦੇਣਾ ਸਰਕਾਰ ਦੀ ਪ੍ਰਮੁੱਖ ਤਰਜੀਹ-ਡਾ. ਜਮੀਲ ਉਰ ਰਹਿਮਾਨ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਮਾਲੇਰਕੋਟਲਾ ਦੇ ਵਾਰਡ ਨੰਬਰ 13, 14 ਅਤੇ 24 ਦੇ ਸ਼ਰਧਾਲੂਆਂ ਨੂੰ ਲੈ ਕੇ ਸਾਲਾਸਰ-ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਧਾਰਮਿਕ ਅਸਥਾਨਾਂ ਲਈ ਰਵਾਨਾ ਹੋਈਆਂ।

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਸਰਵਪੱਖੀ ਲੋਕ ਭਲਾਈ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਲੋਕ-ਕੇਂਦਰਿਤ ਸੋਚ ਦਾ ਹਿੱਸਾ ਹੈ, ਜਿਸ ਤਹਿਤ ਆਮ ਪਰਿਵਾਰਾਂ, ਖਾਸ ਕਰਕੇ ਬਜ਼ੁਰਗਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਸੁਵਿਧਾਜਨਕ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੋਜ਼ਗਾਰ, ਬਿਜਲੀ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵਿੱਚ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਵੈਲਫੇਅਰ ਸਟੇਟ ਦੀ ਧਾਰਨਾ ਨੂੰ ਅਮਲੀ ਰੂਪ ਦਿੰਦਿਆਂ ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚੇ।

ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਸਰਕਾਰ ਵੱਲੋਂ ਇਹ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਆਮ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਵੀ ਸਹਾਈ ਹੁੰਦੇ ਹਨ।

ਬੱਸਾਂ ਦੀ ਰਵਾਨਗੀ ਮੌਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਕਈ ਬਜ਼ੁਰਗ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲੀ ਵਾਰ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਾ ਉਨ੍ਹਾਂ ਲਈ ਮੁਸ਼ਕਲ ਸੀ, ਪਰ ਸਰਕਾਰ ਦੀ ਇਸ ਯੋਜਨਾ ਨੇ ਉਨ੍ਹਾਂ ਦੀ ਇਹ ਇੱਛਾ ਪੂਰੀ ਕਰਨ ਦਾ ਮੌਕਾ ਦਿੱਤਾ ਹੈ।

ਸ਼ਰਧਾਲੂਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਕੀਤੇ ਗਏ ਪ੍ਰਬੰਧਾਂ ਨਾਲ ਉਨ੍ਹਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਉਨ੍ਹਾਂ ਲਈ ਯਾਦਗਾਰ ਅਤੇ ਰੂਹਾਨੀ ਤਸੱਲੀ ਭਰਿਆ ਅਨੁਭਵ ਹੋਣਗੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ, ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ ,ਪ੍ਰਧਾਨ ਨਗਰ ਕੌਂਸਲ ਅਖਤਰੀ ਖਾਤੂਨ,ਏ.ਕੇ.ਵਾਈ. ਮੁਨਿਸ ਰਹਿਮਾਨ ਬਲਾਕ ਪ੍ਰਧਾਨ ਅਸਲਮ ਭੱਟੀ, ਚਰਨਜੀਤ ਸਿੰਘ ਚੀਮਾਂ, ਐਮ.ਸੀ.ਮੁਨਸੀ ਫਾਰੂਕ, ਹਾਜੀ ਨੂਰਦੀਨ, ਅਸ਼ਰਫ ਅਬਦੁਲਾ, ਅਜਹਰ ਮੁਨੀਮ, ਅਸ਼ਰਫ ਮੋਟਾ, ਸ਼ਕੀਲ ਕਿੱਲਾ, ਨਿਜਾਮਦੀਨ ਬਬਲੀ, ਜਮੀਲ ਦਾਰਾ, ਹਾਜੀ ਰਮਜਾਨ, ਅਲੀ ਰਜਾ, ਯਾਸਰ ਅਰਫਾਤ, ਯਾਸੀਨ ਨੇਸਤੀ, ਸੋਸਲ ਮੀਡੀਆ ਇੰਚਾਰਜ ਇਮਰਾਨ ਕਿੱਲਾ, ਸਾਹੀਦ ਅਨਸਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ ।

LEAVE A REPLY

Please enter your comment!
Please enter your name here