HomeHealth & Fitnessਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ...

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਿੱਚ ਸਵਾਈਨ ਫਲੂ (H1N1) ਦੀ ਸਥਿਤੀ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਸਵਾਈਨ ਫਲੂ ਦਾ ਕੋਈ ਨਵਾਂ ਵੇਰੀਐਂਟ ਸਾਹਮਣੇ ਨਹੀਂ ਆਇਆ ਹੈ। ਇਹ ਪੁਰਾਣਾ H1N1 ਵੇਰੀਐਂਟ ਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਬਿਮਾਰੀ ਮਾਈਲਡ ਹੈ।

ਸਿਹਤ ਮੰਤਰੀ ਨੇ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਵਾਈਨ ਫਲੂ ਨਾਲ ਨਜਿੱਠਣ ਲਈ ਟੈਸਟਿੰਗ, ਦਵਾਈਆਂ, ਇਲਾਜ ਅਤੇ ਹਸਪਤਾਲਾਂ ਵਿੱਚ ਬੈੱਡਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਚਿੰਤਾ ਹੋਣ ’ਤੇ ਡਾਕਟਰਾਂ ਨਾਲ ਸੰਪਰਕ ਕਰਨ ਅਤੇ ਬਿਨਾਂ ਲੋੜ ਦੇ ਪੈਨਿਕ ਨਾ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments