Tuesday, August 25, 2026
Home Punjab ਰਾਮ ਰਹੀਮ ਦੀ ਵਾਰ-ਵਾਰ ਪੈਰੋਲ ’ਤੇ ਜਥੇਦਾਰ ਗੜਗੱਜ ਨੇ ਚੁੱਕੇ ਸਵਾਲ, ਬੰਦੀ...

ਰਾਮ ਰਹੀਮ ਦੀ ਵਾਰ-ਵਾਰ ਪੈਰੋਲ ’ਤੇ ਜਥੇਦਾਰ ਗੜਗੱਜ ਨੇ ਚੁੱਕੇ ਸਵਾਲ, ਬੰਦੀ ਸਿੰਘਾਂ ਲਈ ਰਿਹਾਈ ਦੀ ਮੰਗ

0
2

ਬਰਨਾਲਾ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ’ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟਾਇਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਦੋਸ਼ ਲਾਇਆ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਰਿਹਾਈ ਕਿਉਂ ਨਹੀਂ ਦਿੱਤੀ ਜਾ ਰਹੀ।

ਜਥੇਦਾਰ ਗੜਗੱਜ ਨੇ ਭਾਈ ਜਗਤਾਰ ਸਿੰਘ ਹਵਾਰਾ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਾਤਾ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਮਨੁੱਖੀ ਅਧਿਕਾਰਾਂ ਅਤੇ ਇਨਸਾਨੀਅਤ ਦੇ ਆਧਾਰ ’ਤੇ ਭਾਈ ਹਵਾਰਾ ਨੂੰ ਆਪਣੀ ਬੀਮਾਰ ਮਾਤਾ ਦੀ ਦੇਖਭਾਲ ਲਈ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਵੀ ਚਿੰਤਾ ਦਾ ਵਿਸ਼ਾ ਹੈ।

ਜਥੇਦਾਰ ਗੜਗੱਜ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾਲ ਸਬੰਧਤ ਮਾਮਲਿਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪੱਖਪਾਤੀ ਰਵੱਈਆ ਛੱਡ ਕੇ ਮਨੁੱਖਤਾ ਦੇ ਆਧਾਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here