HomePunjabਪੰਜਾਬ ਦੇ ਦੋ ਆਈ.ਏ.ਐਸ ਅਧਿਕਾਰੀਆਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਜਾਰੀ

ਪੰਜਾਬ ਦੇ ਦੋ ਆਈ.ਏ.ਐਸ ਅਧਿਕਾਰੀਆਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਜਾਰੀ

ਪੰਜਾਬ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਸਰਕਾਰ ਦੇ ਦੋ IAS ਅਧਿਕਾਰੀਆਂ ਨੂੰ ਤਾਜ਼ਾ ਸੰਮਨ ਜਾਰੀ ਕੀਤੇ ਹਨ। ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 31 ਅਗਸਤ ਅਤੇ IAS ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ 27 ਅਗਸਤ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੋਵਾਂ ਅਧਿਕਾਰੀਆਂ ਨੂੰ ਨਿਰਧਾਰਤ ਤਰੀਕਾਂ ’ਤੇ ਜਲੰਧਰ ਸਥਿਤ ED ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਵਲਪ੍ਰੀਤ ਬਰਾੜ ਇਸ ਤੋਂ ਪਹਿਲਾਂ 18 ਅਗਸਤ ਨੂੰ ED ਸਾਹਮਣੇ ਪੇਸ਼ ਹੋ ਚੁੱਕੇ ਹਨ। ਹੁਣ ਏਜੰਸੀ ਨੇ ਉਨ੍ਹਾਂ ਨੂੰ ਮਾਮਲੇ ਨਾਲ ਸਬੰਧਤ ਵਾਧੂ ਦਸਤਾਵੇਜ਼ ਲਿਆਉਣ ਲਈ ਕਿਹਾ ਹੈ।

ਰਿਪੋਰਟਾਂ ਮੁਤਾਬਕ ED ਵੱਲੋਂ ਇਹ ਕਾਰਵਾਈ ਸੈਂਟੇਕ ਸਿਟੀ ਅਤੇ ਆਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਕਥਿਤ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।

ਸੰਮਨ ਅਨੁਸਾਰ ਦੋਵਾਂ ਅਧਿਕਾਰੀਆਂ ਤੋਂ ਮਾਮਲੇ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜਾਂਚ ਏਜੰਸੀ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਜ਼ਮੀਨ, ਬਿਲਡਿੰਗ ਪ੍ਰੋਜੈਕਟ ਅਤੇ ਕਥਿਤ ਵਿੱਤੀ ਲੈਣ-ਦੇਣ ਵੀ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments