Google search engine
HomeSportਟੀ-20 ਵਿਸ਼ਵ ਕੱਪ 2026 ‘ਚ ਵੱਡਾ ਵਿਵਾਦ, ਪਾਕਿਸਤਾਨ ਵੱਲੋਂ ਟੂਰਨਾਮੈਂਟ ਤੋਂ ਹਟਣ...

ਟੀ-20 ਵਿਸ਼ਵ ਕੱਪ 2026 ‘ਚ ਵੱਡਾ ਵਿਵਾਦ, ਪਾਕਿਸਤਾਨ ਵੱਲੋਂ ਟੂਰਨਾਮੈਂਟ ਤੋਂ ਹਟਣ ਦੀ ਚੇਤਾਵਨੀ

ਇਸਲਾਮਾਬਾਦ: 7 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਟੀ-20 ਵਿਸ਼ਵ ਕੱਪ 2026 ਤੋਂ ਬੰਗਲਾਦੇਸ਼ ਕ੍ਰਿਕਟ ਟੀਮ ਦੇ ਬਾਹਰ ਹੋਣ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵੱਡਾ ਵਿਵਾਦ ਖੜਾ ਹੋ ਗਿਆ ਹੈ। ਬੰਗਲਾਦੇਸ਼ ਦੀ ਜਗ੍ਹਾ ਹੁਣ ਸਕਾਟਲੈਂਡ ਦੀ ਟੀਮ ਟੂਰਨਾਮੈਂਟ ਵਿੱਚ ਹਿੱਸਾ ਲਵੇਗੀ, ਜਿਸ ਨਾਲ ਪਾਕਿਸਤਾਨ ਕ੍ਰਿਕਟ ਬੋਰਡ ਨਾਰਾਜ਼ ਨਜ਼ਰ ਆ ਰਿਹਾ ਹੈ।

ਪਾਕਿਸਤਾਨ ਕ੍ਰਿਕਟ ਬੋਰਡ ਨੇ ਆਈ.ਸੀ.ਸੀ. ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਫੈਸਲੇ ‘ਚ ਬਦਲਾਅ ਨਾ ਹੋਇਆ ਤਾਂ ਪਾਕਿਸਤਾਨ ਟੀ-20 ਵਿਸ਼ਵ ਕੱਪ 2026 ਤੋਂ ਆਪਣਾ ਨਾਂ ਵਾਪਸ ਲੈ ਸਕਦਾ ਹੈ। ਹਾਲਾਂਕਿ, ਅਜਿਹਾ ਕਰਨ ਦੀ ਸੂਰਤ ਵਿੱਚ ਪਾਕਿਸਤਾਨ ਕ੍ਰਿਕਟ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

ਸੂਤਰਾਂ ਮੁਤਾਬਕ, ਜੇ ਪਾਕਿਸਤਾਨ ਵਿਸ਼ਵ ਕੱਪ ਤੋਂ ਹਟਦਾ ਹੈ ਤਾਂ ਆਈ.ਸੀ.ਸੀ. ਵੱਲੋਂ ਕਈ ਸਖ਼ਤ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਇਸ ਹਾਲਤ ਵਿੱਚ ਪਾਕਿਸਤਾਨ ਕਿਸੇ ਵੀ ਅੰਤਰਰਾਸ਼ਟਰੀ ਟੀਮ ਨਾਲ ਦੋ-ਪੱਖੀ ਸੀਰੀਜ਼ ਨਹੀਂ ਖੇਡ ਸਕੇਗਾ ਅਤੇ ਆਈ.ਸੀ.ਸੀ. ਤੇ ਏਸ਼ੀਆ ਕੱਪ ਵਰਗੇ ਵੱਡੇ ਟੂਰਨਾਮੈਂਟਾਂ ਤੋਂ ਵੀ ਬਾਹਰ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਪਾਕਿਸਤਾਨ ਸੁਪਰ ਲੀਗ ਵਿੱਚ ਵਿਦੇਸ਼ੀ ਖਿਡਾਰੀਆਂ ਨੂੰ ਖੇਡਣ ਦੀ ਮਨਜ਼ੂਰੀ ਨਾ ਮਿਲਣ ਦੀ ਸੰਭਾਵਨਾ ਵੀ ਹੈ।

ਬੰਗਲਾਦੇਸ਼ ਦੇ ਬਾਹਰ ਹੋਣ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਕਿਹਾ ਕਿ ਜੇ ਸਰਕਾਰ ਫੈਸਲਾ ਕਰਦੀ ਹੈ ਕਿ ਟੀਮ ਵਿਸ਼ਵ ਕੱਪ ਨਹੀਂ ਖੇਡੇਗੀ ਤਾਂ ਆਈ.ਸੀ.ਸੀ. 22ਵੀਂ ਟੀਮ ਸ਼ਾਮਲ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਖ਼ਰੀ ਫੈਸਲਾ ਪਾਕਿਸਤਾਨੀ ਸਰਕਾਰ ਵੱਲੋਂ ਹੀ ਲਿਆ ਜਾਵੇਗਾ।

ਫਿਲਹਾਲ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰੇ ਤੋਂ ਵਾਪਸ ਆਉਣ ਮਗਰੋਂ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਪਾਕਿਸਤਾਨ ਟੀ-20 ਵਿਸ਼ਵ ਕੱਪ 2026 ਵਿੱਚ ਹਿੱਸਾ ਲਵੇਗਾ ਜਾਂ ਨਹੀਂ। ਅੰਤਰਰਾਸ਼ਟਰੀ ਕ੍ਰਿਕਟ ਜਗਤ ਦੀਆਂ ਸਾਰੀਆਂ ਨਜ਼ਰਾਂ ਇਸ ਫੈਸਲੇ ‘ਤੇ ਟਿਕੀਆਂ ਹੋਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments