HomePunjabਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: ਅੱਜ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੇ ਨਾਲ ਇੱਕਾ-ਦੁੱਕਾ ਥਾਵਾਂ ’ਤੇ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ।

ਮੀਂਹ ਦੀ ਘਾਟ ਅਤੇ ਵਧਦੇ ਤਾਪਮਾਨ ਕਾਰਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਵਿੱਚ ਕਾਫ਼ੀ ਵਾਧਾ ਹੋਇਆ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ 26 ਅਗਸਤ ਨੂੰ ਪੰਜਾਬ ਦੇ ਨੌਂ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਸੀ। ਹਾਲਾਂਕਿ, ਕਿਸੇ ਵੀ ਜ਼ਿਲ੍ਹੇ ਵਿੱਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਬਾਰਿਸ਼ ਨਾ ਹੋਣ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ।

ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 33.1 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਵਿੱਚ ਨਮੀ ਅਤੇ ਗਰਮੀ ਵਧਣ ਕਾਰਨ ਲੋਕਾਂ ਨੂੰ ਹੁੰਮਸ ਭਰੇ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments