Thursday, August 27, 2026
Home Haryana News ਹਰਿਆਣਾ ਦੇ ਰਾਸ਼ਨ ਡਿਪੂਆਂ ’ਤੇ ਸਰ੍ਹੋਂ ਦਾ ਤੇਲ ਹੁਣ ‘ਪਹਿਲਾਂ ਆਓ-ਪਹਿਲਾਂ ਪਾਓ’...

ਹਰਿਆਣਾ ਦੇ ਰਾਸ਼ਨ ਡਿਪੂਆਂ ’ਤੇ ਸਰ੍ਹੋਂ ਦਾ ਤੇਲ ਹੁਣ ‘ਪਹਿਲਾਂ ਆਓ-ਪਹਿਲਾਂ ਪਾਓ’ ਅਧਾਰ ’ਤੇ ਵੰਡਿਆ ਜਾਵੇਗਾ

0
5

ਚੰਡੀਗੜ੍ਹ: ਹਰਿਆਣਾ ਦੇ ਸਰਕਾਰੀ ਰਾਸ਼ਨ ਡਿਪੂਆਂ ਵਿੱਚ ਜੁਲਾਈ ਦੇ ਅੰਤ ਤੱਕ ਬਚਿਆ ਸਰ੍ਹੋਂ ਦਾ ਤੇਲ ਹੁਣ ‘ਪਹਿਲਾਂ ਆਓ-ਪਹਿਲਾਂ ਪਾਓ’ ਦੇ ਆਧਾਰ ’ਤੇ ਖਪਤਕਾਰਾਂ ਨੂੰ ਵੰਡਿਆ ਜਾਵੇਗਾ। ਇਹ ਫ਼ੈਸਲਾ ਸੂਬਾ ਸਰਕਾਰ ਵੱਲੋਂ ਅਗਸਤ ਮਹੀਨੇ ਤੋਂ ਡਿਪੂਆਂ ਰਾਹੀਂ ਸਰ੍ਹੋਂ ਦੇ ਤੇਲ ਦੀ ਨਵੀਂ ਸਪਲਾਈ ਬੰਦ ਕਰਨ ਤੋਂ ਬਾਅਦ ਲਿਆ ਗਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵੱਲੋਂ ਇਸ ਸਬੰਧੀ ਸਾਰੇ ਜ਼ਿਲ੍ਹਾ ਖੁਰਾਕ ਕੰਟਰੋਲਰਾਂ ਨੂੰ ਅਧਿਕਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਵਿਭਾਗ ਨੇ ਡਿਪੂ ਹੋਲਡਰਾਂ ਨੂੰ ਹਦਾਇਤ ਕੀਤੀ ਹੈ ਕਿ ਬਕਾਇਆ ਸਟਾਕ ਦੀ ਪਾਰਦਰਸ਼ੀ ਢੰਗ ਨਾਲ ਵੰਡ ਯਕੀਨੀ ਬਣਾਈ ਜਾਵੇ।

20 ਲੱਖ ਲੀਟਰ ਤੋਂ ਵੱਧ ਸਰ੍ਹੋਂ ਦਾ ਤੇਲ ਬਚਿਆ

ਸੂਬੇ ਭਰ ਦੇ ਰਾਸ਼ਨ ਡਿਪੂਆਂ ਵਿੱਚ ਇਸ ਸਮੇਂ 20,23,874 ਲੀਟਰ ਸਰ੍ਹੋਂ ਦਾ ਤੇਲ ਉਪਲਬਧ ਹੈ। ਵਿਭਾਗ ਨੇ ਹਦਾਇਤ ਕੀਤੀ ਹੈ ਕਿ 31 ਅਗਸਤ ਤੱਕ ਇਸ ਬਕਾਇਆ ਸਟਾਕ ਦੀ ਵੰਡ ਮੁਕੰਮਲ ਕੀਤੀ ਜਾਵੇ, ਤਾਂ ਜੋ ਤੇਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।

ਡਿਪੂ ਆਪਰੇਟਰਾਂ ਨੂੰ ਸਥਾਨਕ ਪੱਧਰ ’ਤੇ ਮੁਨਾਦੀ ਕਰਵਾ ਕੇ ਰਾਸ਼ਨ ਕਾਰਡ ਧਾਰਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬਚਿਆ ਹੋਇਆ ਸਾਰਾ ਸਟਾਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਖਪਤਕਾਰਾਂ ਤੱਕ ਪਹੁੰਚ ਸਕੇ।

ਡਿਪੂ ਹੋਲਡਰਾਂ ਦੀ ਮੰਗ ਤੋਂ ਬਾਅਦ ਲਿਆ ਫ਼ੈਸਲਾ

ਡਿਪੂ ਚਾਲਕਾਂ ਵੱਲੋਂ ਲੰਬੇ ਸਮੇਂ ਤੋਂ ਬਚੇ ਹੋਏ ਸਰ੍ਹੋਂ ਦੇ ਤੇਲ ਦੇ ਖਰਾਬ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਸੀ। ‘ਆਲ ਰਾਸ਼ਨ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਹਰਿਆਣਾ’ ਵੱਲੋਂ ਵਿਭਾਗ ਤੋਂ ਇਸ ਸਟਾਕ ਦੇ ਜਲਦ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰੇ ਦੀ ਮੰਗ ਕੀਤੀ ਗਈ ਸੀ।

ਇਸ ਤੋਂ ਬਾਅਦ ਸਰਕਾਰ ਨੇ ਬਕਾਇਆ ਸਰ੍ਹੋਂ ਦੇ ਤੇਲ ਨੂੰ ‘ਪਹਿਲਾਂ ਆਓ-ਪਹਿਲਾਂ ਪਾਓ’ ਨੀਤੀ ਤਹਿਤ ਵੰਡਣ ਦੀ ਇਜਾਜ਼ਤ ਦੇ ਦਿੱਤੀ ਹੈ।

 

LEAVE A REPLY

Please enter your comment!
Please enter your name here