HomePunjabਮੁੱਖ ਮੰਤਰੀ ਭਗਵੰਤ ਮਾਨ ਅੱਜ 1,746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ 1,746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮਿਸ਼ਨ ਰੁਜ਼ਗਾਰ’ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਦੇ 1,746 ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਪੰਜਾਬ ਸਰਕਾਰ ਮੁਤਾਬਕ, ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਵਿੱਚ ਹੁਣ ਤੱਕ 13,092 ਨੌਜਵਾਨਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 3,298 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਵੀ ਚੱਲ ਰਹੀ ਹੈ।

ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਕੇਡਰ ਵਿੱਚ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਏਐੱਸਆਈ ਦੀਆਂ 1,600 ਨਵੀਆਂ ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਭਰਤੀਆਂ ਨਾਲ ਪੰਜਾਬ ਪੁਲਿਸ ਦੀ ਨਫ਼ਰੀ ਮਜ਼ਬੂਤ ਹੋਵੇਗੀ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।

ਪੰਜਾਬ ਸਰਕਾਰ ਅਨੁਸਾਰ, ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਰਕਾਰੀ ਸੇਵਾਵਾਂ ਨਾਲ ਜੋੜਨ ਨੂੰ ਆਪਣੀ ਮੁੱਖ ਤਰਜੀਹ ਦੱਸਿਆ ਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments