HomePunjabਅਕਾਲੀ-ਭਾਜਪਾ ਗੱਠਜੋੜ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ: ਭਗਵੰਤ ਮਾਨ

ਅਕਾਲੀ-ਭਾਜਪਾ ਗੱਠਜੋੜ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ: ਭਗਵੰਤ ਮਾਨ

ਰਈਆ ਰੈਲੀ ਵਿੱਚ CM ਮਾਨ ਨੇ ਅਕਾਲੀ ਦਲ ਤੇ ਭਾਜਪਾ ’ਤੇ ਸਾਧੇ ਨਿਸ਼ਾਨੇ

ਰਈਆ: ਰੱਖੜ ਪੁੰਨਿਆ ਮੌਕੇ ਅਨਾਜ ਮੰਡੀ ਰਈਆ ਵਿੱਚ ਹੋਈ ਰਾਜ ਪੱਧਰੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ।

ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਲਈ ਭਾਜਪਾ ਨਾਲ ਗੱਠਜੋੜ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਅਜਿਹੇ ਗੱਠਜੋੜ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਮਾਨ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਅਤੇ ਨਸ਼ਿਆਂ ਤੇ ਬੇਅਦਬੀ ਵਰਗੇ ਮੁੱਦਿਆਂ ਕਾਰਨ ਸੂਬੇ ਨੂੰ ਵੱਡਾ ਨੁਕਸਾਨ ਝੱਲਣਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਕਾਂਗਰਸ ’ਤੇ ਵੀ ਸਿਆਸੀ ਨਿਸ਼ਾਨਾ ਸਾਧਿਆ।

ਸਮਾਗਮ ਵਿੱਚ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments