Google search engine
HomePunjabਨਾਭਾ ਵਿੱਚ ਹੈਡ ਕਾਂਸਟੇਬਲ ਅਮਨਦੀਪ ਸਿੰਘ ਦੀ ਹੱਤਿਆ, ਭਰਾ ਗੰਭੀਰ ਜ਼ਖ਼ਮੀ

ਨਾਭਾ ਵਿੱਚ ਹੈਡ ਕਾਂਸਟੇਬਲ ਅਮਨਦੀਪ ਸਿੰਘ ਦੀ ਹੱਤਿਆ, ਭਰਾ ਗੰਭੀਰ ਜ਼ਖ਼ਮੀ

ਨਾਭਾ: ਨਾਭਾ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਹਿਲਾ ਕੇ ਰੱਖ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜ-ਛੇ ਅਣਪਛਾਤੇ ਵਿਅਕਤੀਆਂ ਨੇ ਪੁਲਿਸ ਦੇ ਹੈਡ ਕਾਂਸਟੇਬਲ ਅਮਨਦੀਪ ਸਿੰਘ ਦੀ ਕਿਰਚਾਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਉਸ ਦਾ ਭਰਾ ਨਵਦੀਪ ਸਿੰਘ ਇਸ ਹਮਲੇ ਵਿੱਚ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ।

ਮ੍ਰਿਤਕ ਅਮਨਦੀਪ ਸਿੰਘ ਨਾਭਾ ਦੀ ਪੁੱਡਾ ਕਲੋਨੀ ਦਾ ਰਹਿਣ ਵਾਲਾ ਸੀ ਅਤੇ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਹੈਡ ਕਾਂਸਟੇਬਲ ਦੇ ਤੌਰ ’ਤੇ ਤਾਇਨਾਤ ਸੀ। ਜਾਣਕਾਰੀ ਮੁਤਾਬਕ ਬਾਜ਼ਾਰ ਵਿੱਚ ਅਚਾਨਕ ਹੋਏ ਹਮਲੇ ਦੌਰਾਨ ਹਮਲਾਵਰਾਂ ਨੇ ਅਮਨਦੀਪ ਸਿੰਘ ’ਤੇ ਕਿਰਚਾਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹਮਲੇ ਦੌਰਾਨ ਉਸ ਦੇ ਭਰਾ ਨਵਦੀਪ ਸਿੰਘ ਦੇ ਸਿਰ ’ਤੇ ਵੀ ਕਿਰਚ ਨਾਲ ਵਾਰ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੂਜੇ ਪਾਸੇ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਗਿਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਗੌਰਤਲਬ ਹੈ ਕਿ ਅਮਨਦੀਪ ਸਿੰਘ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਿਲ ਹੋਣ ਵਾਲਾ ਸੀ। ਪੁਲਿਸ ਮੁਲਾਜ਼ਮ ਦੀ ਹੱਤਿਆ ਪਿੱਛੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਮਾਮਲਾ ਜਾਂਚ ਅਧੀਨ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments