HomeHaryana Newsਲਹਿਰਾਗਾਗਾ ’ਚ ਬੀਜੇਪੀ ਨੂੰ ਵੱਡਾ ਹੁੰਗਾਰਾ, 3 ਦਰਜਨ ਤੋਂ ਵੱਧ ਲੋਕ ਪਾਰਟੀ...

ਲਹਿਰਾਗਾਗਾ ’ਚ ਬੀਜੇਪੀ ਨੂੰ ਵੱਡਾ ਹੁੰਗਾਰਾ, 3 ਦਰਜਨ ਤੋਂ ਵੱਧ ਲੋਕ ਪਾਰਟੀ ’ਚ ਸ਼ਾਮਲ

ਚੰਡੀਗੜ੍ਹ: ਪੰਜਾਬ ਦੇ ਲਹਿਰਾਗਾਗਾ (ਹਲਕਾ ਸਤਰਾਣਾ) ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਵਰਗਾਂ ਨਾਲ ਸਬੰਧਤ ਤਿੰਨ ਦਰਜਨ ਤੋਂ ਵੱਧ ਲੋਕਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਖੇਤਰਾਂ ਨਾਲ ਸਬੰਧਤ ਇਨ੍ਹਾਂ ਲੋਕਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਵਰਕਰਾਂ ਤੋਂ ਇਲਾਵਾ ਕਿਸਾਨ, ਵਪਾਰੀ, ਸਮਾਜ ਸੇਵੀ, ਠੇਕੇਦਾਰ ਅਤੇ ਸਾਬਕਾ ਸੈਨਿਕ ਵੀ ਸ਼ਾਮਲ ਹਨ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ BJP ਪਰਿਵਾਰ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਾਰਟੀ ਨਾਲ ਜੁੜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ BJP ਦੀਆਂ ਲੋਕ ਭਲਾਈ ਨੀਤੀਆਂ ਵਿੱਚ ਵਧ ਰਹੇ ਵਿਸ਼ਵਾਸ ਦਾ ਸਬੂਤ ਹੈ।

ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਹੁਣ ਲੋਕ BJP ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ BJP ਸਿਰਫ਼ ਚੋਣਾਂ ਦੇ ਸਮੇਂ ਸਰਗਰਮ ਹੋਣ ਵਾਲੀ ਪਾਰਟੀ ਨਹੀਂ, ਸਗੋਂ ਲਗਾਤਾਰ ਜਨਸੇਵਾ ਅਤੇ ਵਿਕਾਸ ਲਈ ਕੰਮ ਕਰਦੀ ਹੈ।

BJP ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਓਲੰਪਿਕ ਐਵਾਰਡੀ ਮਨਪ੍ਰੀਤ ਕੌਰ, ਕਿਸਾਨ ਯੂਨੀਅਨ ਨਾਲ ਸਬੰਧਤ ਨਿਰਮਲ ਸਿੰਘ, ਕਿਸਾਨ ਰਾਮਪਾਲ ਲਬਲ, ਵਪਾਰੀ ਦੀਪਕ ਗਰਗ, ਅੰਮ੍ਰਿਤਪਾਲ ਸਿੰਘ, ਸੁਖਜੀਤ ਸ਼ਰਮਾ, ਸਮਾਜ ਸੇਵੀ ਦੌਲੀ ਰਾਮ, ਤਾਰਾ ਸਿੰਘ, ਸੁਸ਼ੀਲ ਕੁਮਾਰ, ਮਨਦੀਪ ਸਿੰਘ, ਬਲਵਿੰਦਰ ਸਿੰਘ ਅਤੇ ਠੇਕੇਦਾਰ ਸੁਖਵਿੰਦਰ ਸਿੰਘ ਸਮੇਤ ਕਈ ਲੋਕ ਸ਼ਾਮਲ ਰਹੇ।

ਇਸ ਮੌਕੇ BJP ਦੇ ਸੂਬਾ ਜਨਰਲ ਸਕੱਤਰ ਰਾਂਝਾ ਬਖਸ਼ੀ ਸਮੇਤ ਪਾਰਟੀ ਦੇ ਕਈ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments