· ਤੀਜੇ ਦਿਨ ਵੱਡੀ ਈਦਗਾਹ ਇਲਾਕੇ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ; ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਖੁਦ ਮੌਕੇ ’ਤੇ ਪਹੁੰਚ ਕੇ ਲਿਆ ਜਾਇਜ਼ਾ
· ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਫ਼ ਸੁਥਰੇ ਤੇ ਸਿਹਤਮੰਦ ਪੰਜਾਬ ਦੀ ਦੂਰਦਰਸ਼ੀ ਸੋਚ ਨੂੰ ਸਾਕਾਰ ਕਰਨ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ
ਮਾਲੇਰਕੋਟਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਮਾਲੇਰਕੋਟਲਾ ਵਿੱਚ ਸਫ਼ਾਈ ਮੁਹਿੰਮ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਮੁਹਿੰਮ ਦੇ ਤੀਜੇ ਦਿਨ ਨਗਰ ਕੌਂਸਲ ਵੱਲੋਂ ਵੱਡੀ ਈਦਗਾਹ ਇਲਾਕੇ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਕਲੀਨ ਪੰਜਾਬ’ ਦੀ ਸੋਚ ਸਿਰਫ਼ ਸਫ਼ਾਈ ਕਰਨ ਤੱਕ ਸੀਮਤ ਨਹੀਂ, ਸਗੋਂ ਹਰ ਨਾਗਰਿਕ ਨੂੰ ਸਾਫ਼ ਸੁਥਰੇ ਅਤੇ ਬਿਹਤਰ ਵਾਤਾਵਰਣ ਦਾ ਹੱਕ ਦੇਣ ਨਾਲ ਜੁੜੀ ਇੱਕ ਵਿਆਪਕ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਦੂਰਦਰਸ਼ੀ ਸੋਚ ਨੂੰ ਸਫ਼ਲ ਬਣਾਉਣ ਲਈ ਸਰਕਾਰੀ ਮਸ਼ੀਨਰੀ ਦੇ ਨਾਲ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
ਵਿਸ਼ੇਸ਼ ਸਫ਼ਾਈ ਅਭਿਆਨ ਦੌਰਾਨ ਵੱਡੀ ਈਦਗਾਹ ਦੇ ਆਲੇ-ਦੁਆਲੇ, ਸੜਕਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਅਤੇ ਗੰਦਗੀ ਨੂੰ ਹਟਾਇਆ ਗਿਆ ਅਤੇ ਇਲਾਕੇ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਗਿਆ। ਵਿਧਾਇਕ ਨੇ ਕਿਹਾ ਕਿ ਸਫ਼ਾਈ ਇੱਕ ਦਿਨ ਜਾਂ ਦਸ ਦਿਨ ਦੀ ਮੁਹਿੰਮ ਨਹੀਂ, ਬਲਕਿ ਨਿਰੰਤਰ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਸਾਫ਼ ਸ਼ਹਿਰ ਕੇਵਲ ਸਫਾਈ ਕਰਮਚਾਰੀਆਂ ਦੀ ਮਿਹਨਤ ਨਾਲ ਨਹੀਂ ਬਣਦਾ। ਹਰ ਘਰ, ਹਰ ਦੁਕਾਨ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ, ਕੂੜਾ ਨਿਰਧਾਰਤ ਸਥਾਨ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ।
ਵਿਧਾਇਕ ਨੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਮਿਸਾਲੀ ਸ਼ਹਿਰ ਬਣਾਉਣ ਲਈ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਮਾਂਨਾ ਫਾਟਕ,ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਅਤੇ ਹੋਰ ਖੇਤਰ ਵਿਖੇ ਵਿਸ਼ੇਸ ਸਫਾਈ ਮੁਹਿੰਮ ਆਰੰਭੀ ਗਈ । ਇਸ ਮੌਕੇ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ,ਮਿਊਸ਼ਪਲ ਕੌਸਲਰ ਮੁਨਸੀ ਫਾਰੂਕ,ਨੂਰਦੀਨ, ਮੁਹੰਮਦ ਹਨੀਫ਼ ,ਵਾਰਡ ਇੰਚਾਰਜ਼ ਸਕੀਲ ਨੰਦਨ, ਯੂਨਿਸ (ਭੋਲਾ) ਅਜਰ ਮੁਨੀਮ,ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ, ਪ੍ਰਧਾਨ ਸਫਾਈ ਯੂਨੀਅਨ ਦੀਪਕ ਕੁਮਾਰ ਬੱਗਣ, ਸੀ.ਐਫ਼.ਰੋਹਿਤ ਕੁਮਾਰ,ਸੀ.ਐਫ਼ ਰਾਜਪਾਲ ਕੌਰ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਮੌਜੂਦ ਸਨ।





