Monday, August 31, 2026
Home Haryana News ਹਰਿਆਣਾ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ, ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਹਰਿਆਣਾ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ, ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

0
2

ਹਰਿਆਣਾ: ਕਾਂਗਰਸ ਵਿਧਾਇਕ ਦਲ ਦੀ ਅੱਜ ਚੰਡੀਗੜ੍ਹ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਚੌਧਰੀ ਭੁਪਿੰਦਰ ਸਿੰਘ ਹੁੱਡਾ ਦੀ ਰਿਹਾਇਸ਼ ’ਤੇ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਕਾਂਗਰਸ ਵਿਧਾਇਕਾਂ ਦਾ ਵਫ਼ਦ ਰਾਜਪਾਲ ਨੂੰ ਮਿਲਣ ਲਈ ਪਹੁੰਚਿਆ। ਵਫ਼ਦ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ।

ਕਾਂਗਰਸ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਉਨ੍ਹਾਂ ਨਾਲ ਦੁਰਵਿਵਹਾਰ ਅਤੇ ਧੱਕਾ-ਮੁੱਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਅਹਾਤੇ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਹੋਈ।

ਕਾਂਗਰਸ ਵਫ਼ਦ ਨੇ ਰਾਜਪਾਲ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਪਾਰਟੀ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ।

LEAVE A REPLY

Please enter your comment!
Please enter your name here