HomeWorld Newsਜਬਰ-ਜ਼ਨਾਹ ਮਾਮਲੇ ’ਚ 20 ਸਾਲ ਦੀ ਸਜ਼ਾ, ਅਮਰੀਕਾ ਨੇ ਪੰਜਾਬੀ ਵਿਅਕਤੀ ਦੀ...

ਜਬਰ-ਜ਼ਨਾਹ ਮਾਮਲੇ ’ਚ 20 ਸਾਲ ਦੀ ਸਜ਼ਾ, ਅਮਰੀਕਾ ਨੇ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਕੀਤੀ ਰੱਦ

ਜੁਰਮ ਛੁਪਾ ਕੇ ਨਾਗਰਿਕਤਾ ਲੈਣ ਦਾ ਦੋਸ਼

ਨਿਊਯਾਰਕ: ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਗੁਰਮੀਤ ਸਿੰਘ ਦੀ ਅਮਰੀਕੀ ਨਾਗਰਿਕਤਾ ਰੱਦ ਕਰਨ ਦਾ ਅੰਤਿਮ ਹੁਕਮ ਜਾਰੀ ਕੀਤਾ ਹੈ। ਉਸ ਨੂੰ ਜਬਰ-ਜ਼ਨਾਹ ਅਤੇ ਅਗਵਾ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।

ਅਮਰੀਕੀ ਅਧਿਕਾਰੀਆਂ ਮੁਤਾਬਕ ਗੁਰਮੀਤ ਸਿੰਘ ਨੇ ਨਾਗਰਿਕਤਾ ਹਾਸਲ ਕਰਨ ਦੀ ਪ੍ਰਕਿਰਿਆ ਦੌਰਾਨ ਆਪਣੇ ਗੰਭੀਰ ਅਪਰਾਧ ਨੂੰ ਲੁਕਾਇਆ ਸੀ। ਅਮਰੀਕੀ ਅਟਾਰਨੀ ਜਨਰਲ ਟੌਡ ਬਲੈਂਚ ਨੇ ਕਿਹਾ ਕਿ ਨਾਗਰਿਕਤਾ ਅਪਰਾਧੀਆਂ ਲਈ ਸੁਰੱਖਿਆ ਕਵਚ ਨਹੀਂ ਹੈ ਅਤੇ ਧੋਖਾਧੜੀ ਨਾਲ ਹਾਸਲ ਕੀਤੀ ਨਾਗਰਿਕਤਾ ਨੂੰ ਕਾਨੂੰਨੀ ਕਾਰਵਾਈ ਰਾਹੀਂ ਰੱਦ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਗੁਰਮੀਤ ਸਿੰਘ 1992 ਵਿੱਚ ਅਸਥਾਈ ਵੀਜ਼ੇ ’ਤੇ ਅਮਰੀਕਾ ਪਹੁੰਚਿਆ ਸੀ ਅਤੇ 2000 ਵਿੱਚ ਉਸ ਨੂੰ ਪੱਕੀ ਰਿਹਾਇਸ਼ ਮਿਲੀ। ਮਈ 2011 ਵਿੱਚ, ਨਾਗਰਿਕਤਾ ਲਈ ਅਰਜ਼ੀ ਦੇਣ ਤੋਂ ਕੁਝ ਹਫ਼ਤੇ ਪਹਿਲਾਂ, ਟੈਕਸੀ ਡਰਾਈਵਰ ਵਜੋਂ ਕੰਮ ਕਰਦਿਆਂ ਉਸ ’ਤੇ ਇੱਕ ਮਹਿਲਾ ਸਵਾਰੀ ਨਾਲ ਜਬਰ-ਜ਼ਨਾਹ ਅਤੇ ਉਸ ਨੂੰ ਅਗਵਾ ਕਰਨ ਦਾ ਦੋਸ਼ ਲੱਗਾ।

ਇਸ ਤੋਂ ਬਾਅਦ ਉਸ ਨੇ ਨਾਗਰਿਕਤਾ ਦੀ ਪ੍ਰਕਿਰਿਆ ਦੌਰਾਨ ਇਹ ਅਪਰਾਧ ਛੁਪਾਇਆ ਅਤੇ ਅਕਤੂਬਰ 2011 ਵਿੱਚ ਅਮਰੀਕੀ ਨਾਗਰਿਕਤਾ ਹਾਸਲ ਕਰ ਲਈ। ਬਾਅਦ ਵਿੱਚ ਨਿਊਯਾਰਕ ਦੀ ਅਦਾਲਤ ਨੇ ਉਸ ਨੂੰ ਪਹਿਲੇ ਦਰਜੇ ਦੇ ਜਬਰ-ਜ਼ਨਾਹ ਅਤੇ ਅਗਵਾ ਦੇ ਦੋਸ਼ਾਂ ਵਿੱਚ ਦੋਸ਼ੀ ਕਰਾਰ ਦਿੱਤਾ ਅਤੇ 20 ਸਾਲ ਕੈਦ ਦੀ ਸਜ਼ਾ ਸੁਣਾਈ।

Justice Department ਵੱਲੋਂ ਦਰਜ ਸ਼ਿਕਾਇਤ ਤੋਂ ਬਾਅਦ ਅਦਾਲਤ ਨੇ ਹੁਣ ਉਸ ਦੀ ਅਮਰੀਕੀ ਨਾਗਰਿਕਤਾ ਰੱਦ ਕਰਨ ਦਾ ਅੰਤਿਮ ਫੈਸਲਾ ਸੁਣਾਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments