HomeHaryana Newsਕੁਰੂਕਸ਼ੇਤਰ ਦੇ ਧਾਰਮਿਕ ਸਥਾਨਾਂ ਦੇ ਸੁੰਦਰੀਕਰਨ ਲਈ ਸਰਕਾਰ ਨੇ ਬਣਾਈ ਵਿਆਪਕ ਯੋਜਨਾ:...

ਕੁਰੂਕਸ਼ੇਤਰ ਦੇ ਧਾਰਮਿਕ ਸਥਾਨਾਂ ਦੇ ਸੁੰਦਰੀਕਰਨ ਲਈ ਸਰਕਾਰ ਨੇ ਬਣਾਈ ਵਿਆਪਕ ਯੋਜਨਾ: ਸੀਐਮ ਸੈਣੀ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁਰੂਕਸ਼ੇਤਰ ਦੇ ਬ੍ਰਹਮ ਸਰੋਵਰ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਸੁੰਦਰੀਕਰਨ ਅਤੇ ਸ਼ਰਧਾਲੂਆਂ ਲਈ ਸਹੂਲਤਾਂ ਵਧਾਉਣ ਲਈ ਸੂਬਾ ਸਰਕਾਰ ਵੱਲੋਂ ਵਿਆਪਕ ਕਾਰਜਯੋਜਨਾ ਤਿਆਰ ਕੀਤੀ ਗਈ ਹੈ। ਯੋਜਨਾ ਤਹਿਤ ਵਿਕਾਸ ਅਤੇ ਸੁੰਦਰੀਕਰਨ ਦੇ ਕੰਮ ਪੜਾਅਵਾਰ ਢੰਗ ਨਾਲ ਕੀਤੇ ਜਾ ਰਹੇ ਹਨ।

ਹਰਿਆਣਾ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਅਸ਼ੋਕ ਅਰੋੜਾ ਵੱਲੋਂ ਬ੍ਰਹਮ ਸਰੋਵਰ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਿਕਾਸ ਕਾਰਜਾਂ ਲਈ ਟੈਂਡਰ ਲਗਾਏ ਜਾ ਰਹੇ ਹਨ, ਜਦਕਿ ਰੈਸਟ ਹਾਊਸ ਸਮੇਤ ਹੋਰ ਕੰਮ ਟੈਂਡਰ ਪ੍ਰਕਿਰਿਆ ਅਧੀਨ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਸ਼ੋਕ ਅਰੋੜਾ ਵੱਲੋਂ ਬ੍ਰਹਮ ਸਰੋਵਰ ਦੀ ਸਥਿਤੀ ਨੂੰ ਲੈ ਕੇ ਪਹਿਲਾਂ ਵੀ ਚਿੰਤਾ ਜ਼ਾਹਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬ੍ਰਹਮ ਸਰੋਵਰ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਦੇ ਸੁੰਦਰੀਕਰਨ ਲਈ ਪੂਰੀ ਯੋਜਨਾ ਤਿਆਰ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਰੇ ਕੰਮ ਯੋਜਨਾਬੱਧ ਢੰਗ ਨਾਲ ਪੂਰੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦਾ ਧਾਰਮਿਕ ਅਤੇ ਇਤਿਹਾਸਕ ਮਹੱਤਵ ਬਹੁਤ ਵੱਡਾ ਹੈ। ਹਾਲ ਹੀ ਵਿੱਚ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਿਰਕਤ ਕੀਤੀ ਸੀ। ਇਸੇ ਮਹੱਤਤਾ ਨੂੰ ਦੇਖਦਿਆਂ ਸਰਕਾਰ ਵੱਲੋਂ ਕੁਰੂਕਸ਼ੇਤਰ ਦੇ ਸਰਵਪੱਖੀ ਵਿਕਾਸ ਅਤੇ ਸੁੰਦਰੀਕਰਨ ਲਈ ਕਾਰਜਯੋਜਨਾ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕੁਰੂਕਸ਼ੇਤਰ ਰੇਲਵੇ ਐਲੀਵੇਟਡ ਟਰੈਕ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਯੋਜਨਾ ਉਸ ਸਮੇਂ ਅੱਗੇ ਵਧੀ ਸੀ ਜਦੋਂ ਮਨੋਹਰ ਲਾਲ ਮੁੱਖ ਮੰਤਰੀ ਸਨ ਅਤੇ ਉਹ ਖੁਦ ਸੰਸਦ ਮੈਂਬਰ ਸਨ।

ਉਨ੍ਹਾਂ ਕਿਹਾ ਕਿ ਰੇਲਵੇ ਐਲੀਵੇਟਡ ਟਰੈਕ ਬਣਨ ਨਾਲ ਕੁਰੂਕਸ਼ੇਤਰ ਸ਼ਹਿਰ ਨੂੰ ਰੇਲਵੇ ਫਾਟਕਾਂ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ ਅਤੇ ਕਨੈਕਟੀਵਿਟੀ ਵੀ ਬਿਹਤਰ ਹੋਈ ਹੈ। ਉਨ੍ਹਾਂ ਇਸ ਵੱਡੇ ਪ੍ਰਾਜੈਕਟ ਦੇ ਤੇਜ਼ੀ ਨਾਲ ਮੁਕੰਮਲ ਹੋਣ ਨੂੰ ਸ਼ਲਾਘਾਯੋਗ ਦੱਸਿਆ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕੁਰੂਕਸ਼ੇਤਰ ਦੀ ਧਾਰਮਿਕ ਅਤੇ ਇਤਿਹਾਸਕ ਗਰਿਮਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਦੇ ਵਿਕਾਸ, ਸੁੰਦਰੀਕਰਨ ਅਤੇ ਸ਼ਰਧਾਲੂਆਂ ਲਈ ਸਹੂਲਤਾਂ ਦੇ ਵਿਸਤਾਰ ਲਈ ਲਗਾਤਾਰ ਕੰਮ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments