Thursday, September 3, 2026
Home Punjab Ludhiana ਨਨਕਾਣਾ ਸਾਹਿਬ ਪਬਲਿਕ ਸਕੂਲ ’ਚ ਦੁੱਧ ਖਪਤਕਾਰ ਜਾਗਰੂਕਤਾ (ਸਕੂਲ) ਕੈਂਪ ਆਯੋਜਿਤ

ਨਨਕਾਣਾ ਸਾਹਿਬ ਪਬਲਿਕ ਸਕੂਲ ’ਚ ਦੁੱਧ ਖਪਤਕਾਰ ਜਾਗਰੂਕਤਾ (ਸਕੂਲ) ਕੈਂਪ ਆਯੋਜਿਤ

0
4

ਲੁਧਿਆਣਾ, 02 ਸਤੰਬਰ  –

58 ਦੁੱਧ ਦੇ ਸੈਂਪਲਾਂ ਦੀ ਕੀਤੀ ਜਾਂਚ

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਹੁਕਮਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਮੁਹੱਈਆ ਕਰਵਾਉਣ ਅਤੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਦੀ ਅਗਵਾਈ ਹੇਠ ਨਨਕਾਣਾ ਸਾਹਿਬ ਪਬਲਿਕ ਸਕੂਲ, ਸਮਰਾਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ (ਸਕੂਲ) ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਸਿਹਤਮੰਦ ਖੁਰਾਕ, ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਦੇ ਨਾਲ-ਨਾਲ ਕੈਰੀਅਰ ਗਾਈਡੈਂਸ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ 58 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ43 ਸੈਂਪਲ ਮਿਆਰਾਂ ਅਨੁਸਾਰ ਅਤੇ 15 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ। ਜਾਂਚ ਕੀਤੇ ਗਏ ਕਿਸੇ ਵੀ ਦੁੱਧ ਦੇ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ।

ਕੈਂਪ ਦੌਰਾਨ ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਸੁਖਵਿੰਦਰ ਸਿੰਘ, ਮਿਸ ਅੰਕਿਤ ਕਪੂਰ ਅਤੇ ਮਿਸ ਅਨੁਰਾਗਦੀਪ ਕੌਰ ਵੱਲੋਂ ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਸ੍ਰੀਮਤੀ ਸੁਖਦੀਪ ਕੌਰ, ਅਸਿਸਟੈਂਟ ਪ੍ਰੋਫੈਸਰ, KVK, PAU ਵੱਲੋਂ ਵੀ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰ ਦਿੱਤਾ ਗਿਆ।

ਸਕੂਲ ਦੇ ਪ੍ਰਿੰਸੀਪਲ ਵੱਲੋਂ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਜਾਗਰੂਕਤਾ ਕੈਂਪ ਵਿਦਿਆਰਥੀਆਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਅਤੇ ਆਪਣੇ ਭਵਿੱਖ ਪ੍ਰਤੀ ਜਾਗਰੂਕ ਕਰਨ ਲਈ ਬਹੁਤ ਲਾਭਦਾਇਕ ਹਨ।

ਇਸ ਮੌਕੇ ਸਕੂਲ ਦੇ ਇੰਚਾਰਜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ “Milk Pio and Barfi”ਤਹਿਤ ਰਿਫਰੈਸ਼ਮੈਂਟ ਦਿੱਤੀ ਗਈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਪ੍ਰਦਾਨ ਕੀਤੇ ਗਏ।

LEAVE A REPLY

Please enter your comment!
Please enter your name here