Thursday, September 3, 2026
Home Haryana News ਗੁਰੂਗ੍ਰਾਮ ਨਗਰ ਨਿਗਮ ਦਫ਼ਤਰ ਨੂੰ ਬੰਬ ਧਮਾਕੇ ਦੀ ਧਮਕੀ, ਮਚਿਆ ਹੜਕੰਪ

ਗੁਰੂਗ੍ਰਾਮ ਨਗਰ ਨਿਗਮ ਦਫ਼ਤਰ ਨੂੰ ਬੰਬ ਧਮਾਕੇ ਦੀ ਧਮਕੀ, ਮਚਿਆ ਹੜਕੰਪ

ਬੰਬ ਦੀ ਧਮਕੀ ਤੋਂ ਬਾਅਦ ਨਗਰ ਨਿਗਮ ਦਫ਼ਤਰ ਖਾਲੀ ਕਰਵਾਇਆ

0
36
haryana

ਗੁਰੂਗ੍ਰਾਮ: ਗੁਰੂਗ੍ਰਾਮ ਨਗਰ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਤੋਂ ਬਾਹਰ ਨਿਕਲ ਆਏ।

ਸੂਚਨਾ ਮਿਲਣ ’ਤੇ ਪੁਲਿਸ ਅਤੇ ਬੰਬ ਸਕੁਆਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਇਲਾਕੇ ਨੂੰ ਸੁਰੱਖਿਅਤ ਕਰਕੇ ਜਾਂਚ ਸ਼ੁਰੂ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਦਫ਼ਤਰ ਵਿੱਚ ਮੌਜੂਦ ਲੋਕਾਂ ਨੂੰ ਬਾਹਰ ਕੱਢ ਦਿੱਤਾ ਗਿਆ।

ਫਿਲਹਾਲ ਪੁਲਿਸ ਵੱਲੋਂ ਧਮਕੀ ਦੀ ਗੰਭੀਰਤਾ ਅਤੇ ਇਸ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਬੰਬ ਸਕੁਆਡ ਵੱਲੋਂ ਵੀ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

LEAVE A REPLY

Please enter your comment!
Please enter your name here