HomeHaryana Newsਵਿਨੇਸ਼ ਫੋਗਾਟ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ WFI ਤੋਂ ਮੰਗਿਆ...

ਵਿਨੇਸ਼ ਫੋਗਾਟ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ WFI ਤੋਂ ਮੰਗਿਆ ਜਵਾਬ

ਹਰਿਆਣਾ: ਦਿੱਲੀ ਹਾਈ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਦੀ ਪਟੀਸ਼ਨ ’ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਤੋਂ ਜਵਾਬ ਮੰਗਿਆ ਹੈ। ਵਿਨੇਸ਼ ਨੇ ਆਪਣੇ ਖ਼ਿਲਾਫ਼ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਅਤੇ ਅਨੁਸ਼ਾਸਨੀ ਕਾਰਵਾਈ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ।

ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਮਾਮਲੇ ਵਿੱਚ ਰਸਮੀ ਨੋਟਿਸ ਜਾਰੀ ਕਰਨ ਤੋਂ ਫਿਲਹਾਲ ਇਨਕਾਰ ਕਰਦਿਆਂ WFI ਦੇ ਵਕੀਲ ਨੂੰ ਮਾਮਲੇ ਸਬੰਧੀ ਨਿਰਦੇਸ਼ ਲੈਣ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ।

ਵਿਨੇਸ਼ ਨੇ ਨੋਟਿਸਾਂ ਨੂੰ ਦੱਸਿਆ ਮਨਮਾਨੀ ਕਾਰਵਾਈ

ਪਟੀਸ਼ਨ ਵਿੱਚ ਵਿਨੇਸ਼ ਫੋਗਾਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ 9 ਮਈ ਅਤੇ 17 ਜੂਨ ਨੂੰ ਜਾਰੀ ਕੀਤੇ ਗਏ ਦੋਵੇਂ ਕਾਰਨ ਦੱਸੋ ਨੋਟਿਸ ਮਨਮਾਨੇ ਅਤੇ ਬਦਨੀਅਤੀ ਵਾਲੀ ਕਾਰਵਾਈ ਦਾ ਹਿੱਸਾ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਮਾਂ ਬਣਨ ਤੋਂ ਬਾਅਦ ਮੁਕਾਬਲੇ ਵਾਲੀ ਕੁਸ਼ਤੀ ਵਿੱਚ ਉਨ੍ਹਾਂ ਦੀ ਵਾਪਸੀ ਨੂੰ ਪ੍ਰਭਾਵਿਤ ਕਰ ਰਹੀ ਹੈ। ਵਿਨੇਸ਼ ਨੇ ਪਟੀਸ਼ਨ ਵਿੱਚ ਇਹ ਵੀ ਕਿਹਾ ਕਿ ਇੰਟਰਨੈਸ਼ਨਲ ਟੈਸਟਿੰਗ ਏਜੰਸੀ (ITA) ਵੱਲੋਂ ਉਨ੍ਹਾਂ ਨੂੰ 1 ਜਨਵਰੀ 2026 ਤੋਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਸੀ, ਇਸ ਦੇ ਬਾਵਜੂਦ WFI ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।

ਵੱਡੇ ਮੁਕਾਬਲਿਆਂ ’ਚ ਵਾਪਸੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਵਿਨੇਸ਼ ਨੇ ਅਦਾਲਤ ਨੂੰ ਦੱਸਿਆ ਕਿ ਕਾਰਨ ਦੱਸੋ ਨੋਟਿਸ ਅਤੇ ਉਸ ਤੋਂ ਬਾਅਦ ਦੀ ਕਾਰਵਾਈ ਉਨ੍ਹਾਂ ਲਈ ਉੱਚ ਪੱਧਰੀ ਮੁਕਾਬਲਿਆਂ ਵਿੱਚ ਵਾਪਸੀ ਦੇ ਰਾਹ ਵਿੱਚ ਰੁਕਾਵਟ ਬਣ ਰਹੀ ਹੈ।

ਪਟੀਸ਼ਨ ਮੁਤਾਬਕ ਇਸ ਕਾਰਵਾਈ ਦਾ ਅਸਰ ਉਨ੍ਹਾਂ ਦੀ ਯੋਗਤਾ, ਨਾਮਜ਼ਦਗੀ ਅਤੇ ਆਉਣ ਵਾਲੇ ਮੁਕਾਬਲਿਆਂ ਵਿੱਚ ਭਾਗੀਦਾਰੀ ’ਤੇ ਵੀ ਪੈ ਸਕਦਾ ਹੈ। ਹੁਣ ਮਾਮਲੇ ਵਿੱਚ WFI ਦਾ ਪੱਖ ਸਾਹਮਣੇ ਆਉਣ ਤੋਂ ਬਾਅਦ ਅਦਾਲਤ ਅੱਗੇ ਦੀ ਕਾਰਵਾਈ ਤੈਅ ਕਰੇਗੀ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments