ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਕਿਰਪਾ ਸਾਰਿਆਂ ’ਤੇ ਬਣੀ ਰਹੇ ਅਤੇ ਹਰ ਘਰ ਵਿੱਚ ਖੁਸ਼ੀਆਂ ਤੇ ਖੇੜਿਆਂ ਦਾ ਵਾਸਾ ਹੋਵੇ।
ਉਨ੍ਹਾਂ ਨੇ ਇਸ ਪਵਿੱਤਰ ਤਿਉਹਾਰ ਮੌਕੇ ਸਮੂਹ ਦੇਸ਼ ਵਾਸੀਆਂ ਦੀ ਖੁਸ਼ਹਾਲੀ, ਸੁੱਖ-ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ।






