Home Punjab ਸੁਨਾਮ-ਜਾਖਲ ਸੜਕ ਪ੍ਰੋਜੈਕਟ ਨੂੰ ਮਿਲੀ ਮੰਜ਼ੂਰੀ, 24.50 ਕਰੋੜ ਨਾਲ ਬਣੇਗੀ ਸੜਕ

ਸੁਨਾਮ-ਜਾਖਲ ਸੜਕ ਪ੍ਰੋਜੈਕਟ ਨੂੰ ਮਿਲੀ ਮੰਜ਼ੂਰੀ, 24.50 ਕਰੋੜ ਨਾਲ ਬਣੇਗੀ ਸੜਕ

0
78

ਸੁਨਾਮ: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਮਨ ਬਾਜਵਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੁਨਾਮ, ਦਿਬੜਾ ਅਤੇ ਲਹਿਰਾ ਹਲਕਿਆਂ ਦੇ ਲੋਕਾਂ ਨੂੰ ਵਿਕਾਸ ਦਾ ਵੱਡਾ ਤੋਹਫ਼ਾ ਦਿੱਤਾ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਵੱਲੋਂ 24.50 ਕਰੋੜ ਰੁਪਏ ਦੀ ਲਾਗਤ ਨਾਲ ਸੁਨਾਮ-ਛਾਜਲੀ-ਲਹਿਰਾ-ਜਾਖਲ ਸੜਕ ਦਾ ਕੰਮ ਜਲਦ ਪੂਰਾ ਕੀਤਾ ਜਾਵੇਗਾ।

ਦਮਨ ਬਾਜਵਾ ਨੇ ਦੱਸਿਆ ਕਿ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਸੜਕ ਦੀ ਮਾੜੀ ਹਾਲਤ ਕਾਰਨ ਆਮ ਲੋਕਾਂ, ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਸੀ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਖਾਸ ਗੱਲ ਇਹ ਹੈ ਕਿ ਇਸ ਦੀ ਪੂਰੀ ਲਾਗਤ ਕੇਂਦਰ ਸਰਕਾਰ ਵੱਲੋਂ NHAI ਰਾਹੀਂ ਭਰੀ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਸਪਸ਼ਟ ਹੁੰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੁਨਾਮ-ਜਾਖਲ ਸੜਕ ਦੇ ਬਣਨ ਨਾਲ ਇਲਾਕੇ ਦੀ ਸੰਪਰਕ ਵਿਵਸਥਾ ਸੁਧਰੇਗੀ, ਕਿਸਾਨਾਂ ਅਤੇ ਵਪਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਆਮ ਲੋਕਾਂ ਲਈ ਯਾਤਰਾ ਹੋਰ ਸੁਰੱਖਿਅਤ ਅਤੇ ਆਸਾਨ ਬਣੇਗੀ।

LEAVE A REPLY

Please enter your comment!
Please enter your name here