ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਤਹਿਤ 4 IPS ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਂਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ, ਤਬਾਦਲੇ ਕੀਤੇ ਗਏ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਪ੍ਰਸ਼ਾਸਨਿਕ ਤਬਦੀਲੀ ਡੀ.ਜੀ.ਪੀ. ਚੰਡੀਗੜ੍ਹ ਦੀ ਪ੍ਰਵਾਨਗੀ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ।
ਪੁਲਿਸ ਵਿਭਾਗ ਵਿੱਚ ਹੋਏ ਇਸ ਫੇਰਬਦਲ ਨੂੰ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਜ਼ਿੰਮੇਵਾਰੀਆਂ ਦੀ ਨਵੀਂ ਵੰਡ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।






