ਪਟਿਆਲਾ: ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰਾਈਵੇਟ ਪ੍ਰੀਖਿਆ ਅਕਤੂਬਰ, 2026 ਨੂੰ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਭਾਸ਼ਾ ਭਵਨ, ਸ਼ੇਰਾਂ ਵਾਲ਼ਾ ਗੇਟ ਵਿਖੇ ਸਥਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਈ ਜਾਣ ਵਾਲੀ ਪ੍ਰੀਖਿਆ ਸਬੰਧੀ ਪ੍ਰੀਖਿਆ ਫਾਰਮ 20 ਸਤੰਬਰ, 2026 ਤੱਕ ਸਵੇਰੇ 9.30 ਤੋਂ 4.00 ਵਜੇ ਤੱਕ ਪ੍ਰਾਪਤ ਕੀਤੇ ਜਾ ਰਹੇ ਹਨ।
(ਬਿਨਾਂ ਲੇਟ ਫੀਸ) ਪੰਜਾਬੀ ਟਾਈਪ ਲਈ 200 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 300 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ, 21 ਸਤੰਬਰ ਤੋਂ 30 ਸਤੰਬਰ ਤੱਕ (50 ਰੁਪਏ ਲੇਟ ਫੀਸ ਨਾਲ਼) ਪੰਜਾਬੀ ਟਾਈਪ ਲਈ 250 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 350 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ।
01 ਅਕਤੂਬਰ ਤੋਂ 10 ਅਕਤੂਬਰ ਤੱਕ (100 ਰੁਪਏ ਲੇਟ ਫੀਸ ਨਾਲ) ਪੰਜਾਬੀ ਟਾਈਪ ਲਈ 300 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 400 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ। ਇਸ ਤੋਂ ਬਾਅਦ ਕੋਈ ਵੀ ਬੇਨਤੀ ਪੱਤਰ ਸਵੀਕਾਰ ਨਹੀਂ ਕੀਤਾ ਜਾਵੇਗਾ। ਸਹੀ ਸਮੇਂ ਤੇ ਫੀਸ ਭਰਨ ਵਾਲ਼ੇ ਵਿਦਿਆਰਥੀਆਂ ਦੀ ਪ੍ਰੀਖਿਆ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਅਕਤੂਬਰ, 2026 ਵਿੱਚ ਕਰਵਾਈ ਜਾਵੇਗੀ।






