Tuesday, September 8, 2026
Home Punjab Malerkotla ਨਿੱਕੇ ਕਦਮ’ ਪ੍ਰੋਗਰਾਮ ਤਹਿਤ ਅਹਿਮਦਗੜ੍ਹ ਬਲਾਕ ਦੇ 200 ਆਂਗਨਵਾੜੀ ਵਰਕਰਾਂ ਦੀ ਟ੍ਰੇਨਿੰਗ...

ਨਿੱਕੇ ਕਦਮ’ ਪ੍ਰੋਗਰਾਮ ਤਹਿਤ ਅਹਿਮਦਗੜ੍ਹ ਬਲਾਕ ਦੇ 200 ਆਂਗਨਵਾੜੀ ਵਰਕਰਾਂ ਦੀ ਟ੍ਰੇਨਿੰਗ ਕਰਵਾਈ

0
4

ਅਹਿਮਦਗੜ੍ਹ/ਮਾਲੇਰਕੋਟਲਾ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਆਂਗਨਵਾੜੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਚਲਾਏ ਜਾ ਰਹੇ ‘ਨਿੱਕੇ ਕਦਮ’ ਪ੍ਰੋਗਰਾਮ ਤਹਿਤ ਬਲਾਕ ਅਹਿਮਦਗੜ੍ਹ ਦੇ 9 ਸੈਕਟਰਾਂ ਨਾਲ ਸਬੰਧਤ 200 ਆਂਗਨਵਾੜੀ ਵਰਕਰਾਂ ਦੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਅਤੇ ਸੀ.ਡੀ.ਪੀ.ਓ. ਪਵਨ ਕੁਮਾਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਮੈਨੇਜਰ ਮਨਪ੍ਰੀਤ ਸਿੰਘ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੀ ਉਮਰ ਅਨੁਸਾਰ ਸਿੱਖਿਆ, ਖੇਡ-ਆਧਾਰਿਤ ਗਤੀਵਿਧੀਆਂ, ਬੌਧਿਕ, ਭਾਸ਼ਾਈ ਅਤੇ ਸਮਾਜਿਕ-ਭਾਵਨਾਤਮਕ ਵਿਕਾਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਾਪੇ-ਆਂਗਨਵਾੜੀ ਮੀਟਿੰਗ (PAM) ਕਰਵਾਉਣ ਅਤੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਸਬੰਧੀ ਵੀ ਜਾਣੂ ਕਰਵਾਇਆ ਗਿਆ।

ਇਸ ਟ੍ਰੇਨਿੰਗ ਦੌਰਾਨ ਬੱਚਿਆਂ ਨਾਲ ਰੋਜ਼ਾਨਾ ਦੀਆਂ ਗਤੀਵਿਧੀਆਂ ਰਾਹੀਂ ਸਿੱਖਣ ਦੀ ਪ੍ਰਕਿਰਿਆ ਨੂੰ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਨਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਕੇ ਬੱਚਿਆਂ ਨੂੰ ਬਿਹਤਰ ਗੁਣਵੱਤਾ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਆਂਗਨਵਾੜੀ ਕੇਂਦਰਾਂ ਦੀ ਭੂਮਿਕਾ ਅਹਿਮ ਹੈ ਅਤੇ ਅਜਿਹੀਆਂ ਟ੍ਰੇਨਿੰਗਾਂ ਰਾਹੀਂ ਵਰਕਰਾਂ ਨੂੰ ਸਮੇਂ-ਸਮੇਂ ’ਤੇ ਨਵੀਆਂ ਤਕਨੀਕਾਂ ਅਤੇ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here