Wednesday, September 9, 2026
Home Patiala Updates ਜ਼ਿਲ੍ਹਾ ਸਕੂਲ ਖੇਡਾਂ ‘ਚ ਬਾਕਸਿੰਗ ਦੇ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਸਕੂਲ ਖੇਡਾਂ ‘ਚ ਬਾਕਸਿੰਗ ਦੇ ਮੁਕਾਬਲੇ ਕਰਵਾਏ ਗਏ

0
2

 ਪਟਿਆਲਾ: ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕੇ/ ਲੜਕੀਆਂ ਦੇ ਬਾਕਸਿੰਗ ਦੇ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।

ਸੰਤੋਸ਼ ਦੱਤਾ (ਸੈਕਟਰੀ ਪੰਜਾਬ ਬਾਕਸਿੰਗ ਐਸੋਸੀਏਸ਼ਨ) ਅਤੇ ਦਵਿੰਦਰ ਪਾਲ ਸ਼ਰਮਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਇਸ ਮੌਕੇ ਤੇ ਮਨਜੀਤ ਸਿੰਘ,ਗੁਰਵਿੰਦਰ ਸਿੰਘ ਸੰਧੂ,ਦਿਨੇਸ਼ ਕੁਮਾਰ ਅਨਿਲ ਕੁਮਾਰ,ਬਿਕਰਮਜੀਤ ਸਿੰਘ ਅਮਰਦੀਪ ਸਿੰਘ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here