Thursday, September 10, 2026
Home Punjab ਫਾਜ਼ਿਲਕਾ ਵਿੱਚ 36 ਹਜ਼ਾਰ ਪ੍ਰੀਗਾਬਾਲੀਨ ਕੈਪਸੂਲ ਬਰਾਮਦ, 2 ਕਥਿਤ ਨਸ਼ਾ ਤਸਕਰ ਗ੍ਰਿਫ਼ਤਾਰ

ਫਾਜ਼ਿਲਕਾ ਵਿੱਚ 36 ਹਜ਼ਾਰ ਪ੍ਰੀਗਾਬਾਲੀਨ ਕੈਪਸੂਲ ਬਰਾਮਦ, 2 ਕਥਿਤ ਨਸ਼ਾ ਤਸਕਰ ਗ੍ਰਿਫ਼ਤਾਰ

0
4

ਫਾਜ਼ਿਲਕਾ: ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਸੀ.ਆਈ.ਏ. ਟੀਮ ਨੇ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 36,000 ਪ੍ਰੀਗਾਬਾਲੀਨ ਕੈਪਸੂਲ, 20 ਨਸ਼ੀਲੀਆਂ ਗੋਲੀਆਂ ਅਤੇ ਇੱਕ ਹੁੰਡਈ ਔਰਾ ਕਾਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਅਨੁਸਾਰ 9 ਸਤੰਬਰ ਨੂੰ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਹੇਠ ਐੱਸ.ਆਈ. ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਫਾਜ਼ਿਲਕਾ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ੈੱਡ ਨੇੜੇ ਇੱਕ ਚਿੱਟੇ ਰੰਗ ਦੀ ਹੁੰਡਈ ਔਰਾ ਕਾਰ ਖੜ੍ਹੀ ਮਿਲੀ, ਜਿਸ ਕੋਲ ਦੋ ਨੌਜਵਾਨ ਮੌਜੂਦ ਸਨ।

ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਉਨ੍ਹਾਂ ਦੀ ਪਛਾਣ ਸੰਜੇ ਉਰਫ਼ ਸੰਨੀ (37) ਵਾਸੀ ਓਡਣ ਵਾਲੀ ਬਸਤੀ, ਫਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੂ (22) ਵਾਸੀ ਘਾਟਿਆਂਵਾਲੀ ਵਜੋਂ ਹੋਈ।

ਪੁਲਿਸ ਨੇ ਕਾਰ ਦੀ ਤਲਾਸ਼ੀ ਦੌਰਾਨ ਪਿਛਲੀ ਸੀਟ ਤੋਂ 36,000 ਪ੍ਰੀਗਾਬਾਲੀਨ ਕੈਪਸੂਲ ਅਤੇ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਥਾਣਾ ਸਿਟੀ ਫਾਜ਼ਿਲਕਾ ਵਿੱਚ ਮੁਕੱਦਮਾ ਨੰਬਰ 186, ਮਿਤੀ 09-09-2026 ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮਾਮਲਾ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 22, 29/61/85 ਅਤੇ ਬੀ.ਐਨ.ਐਸ. ਦੀ ਧਾਰਾ 223 ਤਹਿਤ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here