Friday, September 11, 2026
Home Punjab ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ...

ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ

0
3

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਵਿਧਾਨ ਸਭਾ ਭਵਨ ਨੂੰ ਧਮਕੀ ਭਰੀ ਈ-ਮੇਲ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।

ਸੂਚਨਾ ਮਿਲਦੇ ਹੀ ਆਪ੍ਰੇਸ਼ਨ ਸੈੱਲ, ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਵਿਧਾਨ ਸਭਾ ਕੰਪਲੈਕਸ ਵਿੱਚ ਪਹੁੰਚੀਆਂ। ਟੀਮਾਂ ਨੇ ਵਿਧਾਨ ਸਭਾ ਭਵਨ ਦੇ ਅੰਦਰ ਅਤੇ ਬਾਹਰ ਸਮੇਤ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ।

ਹਾਲਾਂਕਿ, ਸਰਚ ਆਪ੍ਰੇਸ਼ਨ ਦੌਰਾਨ ਕੋਈ ਸ਼ੱਕੀ ਵਸਤੂ ਜਾਂ ਬੰਬ ਨਹੀਂ ਮਿਲਿਆ। ਇਸ ਤੋਂ ਬਾਅਦ ਸਾਈਬਰ ਸੈੱਲ ਨੇ ਧਮਕੀ ਭਰੀ ਈ-ਮੇਲ ਦੀ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਵੱਲੋਂ ਈ-ਮੇਲ ਦੇ ਸਰੋਤ, ਭੇਜਣ ਵਾਲੇ ਵਿਅਕਤੀ ਅਤੇ ਇਸ ਨਾਲ ਜੁੜੀ ਤਕਨੀਕੀ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਇਹ ਪਤਾ ਲਗਾਉਣ ਵਿੱਚ ਜੁਟੇ ਹਨ ਕਿ ਈ-ਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕਿਸ ਦੀ ਭੂਮਿਕਾ ਹੈ।

ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਵੱਖ-ਵੱਖ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈ-ਮੇਲਾਂ ਮਿਲ ਚੁੱਕੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਵੀ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਸੀ।

ਫਿਲਹਾਲ ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਈ-ਮੇਲ ਭੇਜਣ ਵਾਲੇ ਦੀ ਪਛਾਣ ਲਈ ਸਾਈਬਰ ਟੀਮ ਦੀ ਤਕਨੀਕੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here