Saturday, September 12, 2026
Home National 18ਵੇਂ ਬ੍ਰਿਕਸ ਸੰਮੇਲਨ ਲਈ ਦਿੱਲੀ ਵਿੱਚ ਤਿਆਰੀਆਂ ਮੁਕੰਮਲ, ਪੁਤਿਨ ਵੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਲਈ ਦਿੱਲੀ ਵਿੱਚ ਤਿਆਰੀਆਂ ਮੁਕੰਮਲ, ਪੁਤਿਨ ਵੀ ਪਹੁੰਚੇ

0
5

ਨਵੀਂ ਦਿੱਲੀ: ਭਾਰਤ ਦੀ ਮੇਜ਼ਬਾਨੀ ਹੇਠ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਹੋਣ ਵਾਲੇ 18ਵੇਂ ਬ੍ਰਿਕਸ ਸੰਮੇਲਨ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਦੋ ਦਿਨਾਂ ਦੇ ਇਸ ਸੰਮੇਲਨ ਵਿੱਚ ਵਿਸ਼ਵ ਭਲਾਈ, ਵਿਕਾਸ ਅਤੇ ਅੰਤਰਰਾਸ਼ਟਰੀ ਸਹਿਯੋਗ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਦੁਨੀਆ ਭਰ ਦੇ ਆਗੂ ਬ੍ਰਿਕਸ ਸੰਮੇਲਨ ਲਈ ਇਕੱਠੇ ਹੋਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਵਿਸ਼ਵ ਭਲਾਈ ਦੀ ਭਾਵਨਾ ਨਾਲ ਵੱਖ-ਵੱਖ ਮੁੱਦਿਆਂ ’ਤੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਵੇਗੀ।

ਵਿਦੇਸ਼ ਮੰਤਰਾਲੇ ਦੇ OSD (PR) ਵਾਸੁਦੇਵ ਰਵੀ ਮੁਤਾਬਕ ਸੰਮੇਲਨ ਦੌਰਾਨ ਭਾਰਤ ਮੰਡਪਮ ਦੇ ਅੰਤਰਰਾਸ਼ਟਰੀ ਮੀਡੀਆ ਸੈਂਟਰ ਵਿੱਚ ਲਗਭਗ 1,200 ਤੋਂ 1,300 ਪੱਤਰਕਾਰਾਂ ਦੇ ਪਹੁੰਚਣ ਦੀ ਉਮੀਦ ਹੈ।

ਪੁਤਿਨ ਦਿੱਲੀ ਪਹੁੰਚੇ

ਬ੍ਰਿਕਸ ਸੰਮੇਲਨ ਤੋਂ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਿੱਲੀ ਪਹੁੰਚ ਚੁੱਕੇ ਹਨ। ਆਪਣੀ ਯਾਤਰਾ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਦੋਵਾਂ ਦੇਸ਼ਾਂ ਵਿਚਕਾਰ ਵੱਖ-ਵੱਖ ਦੁਵੱਲੇ ਮੁੱਦਿਆਂ ’ਤੇ ਗੱਲਬਾਤ ਹੋਣ ਦੀ ਉਮੀਦ ਹੈ।

ਸੰਮੇਲਨ ਨੂੰ ਭਾਰਤ ਦੀ ਵਧਦੀ ਆਲਮੀ ਭੂਮਿਕਾ ਅਤੇ ਬ੍ਰਿਕਸ ਦੇਸ਼ਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here