Friday, September 11, 2026
Home Punjab ਐੱਸ.ਸੀ ਵਿਦਿਆਰਥੀਆਂ ਲਈ ਵੱਡੀ ਰਾਹਤ, ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 17 ਸਤੰਬਰ ਤੱਕ...

ਐੱਸ.ਸੀ ਵਿਦਿਆਰਥੀਆਂ ਲਈ ਵੱਡੀ ਰਾਹਤ, ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 17 ਸਤੰਬਰ ਤੱਕ ਖੁੱਲ੍ਹਾ

0
4

ਚੰਡੀਗੜ੍ਹ: ਅਨੁਸੂਚਿਤ ਜਾਤੀ (SC) ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 17 ਸਤੰਬਰ 2026 ਤੱਕ ਮੁੜ ਖੋਲ੍ਹ ਦਿੱਤਾ ਗਿਆ ਹੈ।

ਇਹ ਪੈਂਡਿੰਗ ਪਏ ਨਵੇਂ ਅਤੇ ਨਵੀਨੀਕਰਨ ਵਾਲੇ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਪੂਰੀ ਕਰਨ ਦਾ ਆਖਰੀ ਮੌਕਾ ਹੈ। ਮੰਤਰੀ ਨੇ ਵਿਦਿਆਰਥੀਆਂ, ਵਿਦਿਅਕ ਅਦਾਰਿਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਕੀਤੀ।

ਨਵੇਂ ਸ਼ਡਿਊਲ ਮੁਤਾਬਕ ਵਿਦਿਅਕ ਅਦਾਰੇ 14 ਸਤੰਬਰ ਤੱਕ ਗਲਤੀਆਂ ਦੂਰ ਕਰਕੇ ਕੇਸ ਮਨਜ਼ੂਰੀ ਅਥਾਰਟੀਆਂ ਨੂੰ ਭੇਜਣਗੇ। ਮਨਜ਼ੂਰੀ ਅਥਾਰਟੀਆਂ 16 ਸਤੰਬਰ ਤੱਕ ਆਨਲਾਈਨ ਪ੍ਰਪੋਜ਼ਲ ਸਬੰਧਤ ਵਿਭਾਗਾਂ ਨੂੰ ਭੇਜਣਗੀਆਂ, ਜਦਕਿ ਵਿਭਾਗ 17 ਸਤੰਬਰ ਤੱਕ ਵੈਰੀਫਾਈਡ ਪ੍ਰਪੋਜ਼ਲ ਸਮਾਜਿਕ ਨਿਆਂ ਵਿਭਾਗ ਨੂੰ ਭੇਜਣਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 2025-26 ਦੌਰਾਨ ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ 2.70 ਲੱਖ SC ਵਿਦਿਆਰਥੀਆਂ ਨੂੰ ਲਾਭ ਦੇਣ ਦਾ ਟੀਚਾ ਰੱਖਿਆ ਗਿਆ ਹੈ। ਹੁਣ ਤੱਕ ਪੋਰਟਲ ’ਤੇ 2,45,154 ਕੇਸਾਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ ਅਤੇ 2,41,970 ਵਿਦਿਆਰਥੀਆਂ ਨੂੰ ਸਰਕਾਰ ਦਾ 40 ਫੀਸਦੀ ਹਿੱਸਾ ਜਾਰੀ ਕੀਤਾ ਜਾ ਚੁੱਕਾ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੈਸੇ ਦੀ ਕਮੀ ਜਾਂ ਸਰਕਾਰੀ ਕਾਰਵਾਈ ਵਿੱਚ ਦੇਰੀ ਕਾਰਨ ਕੋਈ ਵੀ ਹੱਕਦਾਰ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ।

 

LEAVE A REPLY

Please enter your comment!
Please enter your name here