ਬਠਿੰਡਾ: ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਇੱਕ ਵਿਅਕਤੀ ਨੂੰ 512 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਐਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮਿੰਟੂ ਸਿੰਘ ਪੁੱਤਰ ਹਰਜੀਤ ਸਿੰਘ, ਵਾਸੀ ਪਿੰਡ ਕਿਸ਼ਨਗੜ੍ਹ ਉਰਫ਼ ਚਨਾਰਥਲ, ਥਾਣਾ ਕੋਟਫੱਤਾ ਵਜੋਂ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਮੌੜ ਵਿਖੇ ਮੁਕੱਦਮਾ ਨੰਬਰ 172, ਮਿਤੀ 10 ਸਤੰਬਰ 2026, ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਮੁਲਜ਼ਮ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਹੁਣ ਪੁਲਿਸ ਵੱਲੋਂ ਉਸ ਦੇ ਪਿਛੋਕੜ ਅਤੇ ਨਸ਼ੇ ਦੀ ਸਪਲਾਈ ਨਾਲ ਜੁੜੇ ਸੰਭਾਵਿਤ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ।






