Tuesday, September 15, 2026
Home Haryana News ਦਸਤਾਰ ਨੂੰ ‘ਨਕਲੀ’ ਕਹਿਣ ’ਤੇ ਸੈਣੀ ਦਾ ਭਗਵੰਤ ਮਾਨ ’ਤੇ ਤਿੱਖਾ ਪਲਟਵਾਰ

ਦਸਤਾਰ ਨੂੰ ‘ਨਕਲੀ’ ਕਹਿਣ ’ਤੇ ਸੈਣੀ ਦਾ ਭਗਵੰਤ ਮਾਨ ’ਤੇ ਤਿੱਖਾ ਪਲਟਵਾਰ

ਦਸਤਾਰ ’ਤੇ ਭਗਵੰਤ ਮਾਨ ਦੀ ਟਿੱਪਣੀ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਤਿੱਖਾ ਪਲਟਵਾਰ।

0
12

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਉਨ੍ਹਾਂ ਦੀ ਦਸਤਾਰ ਨੂੰ ‘ਨਕਲੀ’ ਕਹਿਣ ਵਾਲੀ ਟਿੱਪਣੀ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੈਣੀ ਨੇ ਇਸ ਬਿਆਨ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਮਾਨ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ।

ਸੈਣੀ ਨੇ ਕਿਹਾ ਕਿ ਦਸਤਾਰ ਸਿੱਖ ਗੁਰੂ ਸਾਹਿਬਾਨ ਦੇ ਸਤਿਕਾਰ, ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ ਅਤੇ ਇਹ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਪਵਿੱਤਰ ਪਰੰਪਰਾ ਹੈ। ਉਨ੍ਹਾਂ ਕਿਹਾ ਕਿ ਦਸਤਾਰ ਨੂੰ ‘ਨਕਲੀ’ ਕਹਿਣਾ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਅਪਮਾਨ ਹੈ।

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਨੂੰ ਆਪਣੇ ਬਿਆਨ ਲਈ ਗੁਰੂ ਸਾਹਿਬਾਨ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਮਹਾਨ ਸ਼ਹਾਦਤਾਂ ਦੀ ਬਦੌਲਤ ਹੀ ਅੱਜ ਲੋਕ ਇਸ ਮੁਕਾਮ ’ਤੇ ਪਹੁੰਚੇ ਹਨ।

LEAVE A REPLY

Please enter your comment!
Please enter your name here