Tuesday, September 15, 2026
Home Punjab ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ, ਤਾਪਮਾਨ ਵਿੱਚ ਵੀ...

ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ, ਤਾਪਮਾਨ ਵਿੱਚ ਵੀ ਗਿਰਾਵਟ

0
5

ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਵੀ ਪੈ ਸਕਦਾ ਹੈ।

ਚੰਡੀਗੜ੍ਹ ਵਿੱਚ ਅੱਜ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ। ਇੱਥੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਰੋਪੜ ਵਿੱਚ 23.5 ਮਿਲੀਮੀਟਰ ਮੀਂਹ

ਸੋਮਵਾਰ ਨੂੰ ਦਿਨ ਵੇਲੇ ਰੋਪੜ ਵਿੱਚ 23.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਹਵਾਈ ਅੱਡੇ, ਬਠਿੰਡਾ ਅਤੇ ਫਰੀਦਕੋਟ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪਿਆ, ਹਾਲਾਂਕਿ ਇਨ੍ਹਾਂ ਥਾਵਾਂ ਦਾ ਮੀਂਹ ਅਧਿਕਾਰਤ ਤੌਰ ’ਤੇ ਦਰਜ ਨਹੀਂ ਹੋ ਸਕਿਆ।

ਮੌਸਮ ਵਿਭਾਗ ਵੱਲੋਂ ਸਵੇਰੇ 9 ਵਜੇ ਤੱਕ ਰਾਤ ਦੌਰਾਨ ਹੋਈ ਬਾਰਿਸ਼ ਦੇ ਅੰਕੜਿਆਂ ਅਤੇ ਸਥਿਤੀ ਨੂੰ ਸਪੱਸ਼ਟ ਕੀਤਾ ਜਾਵੇਗਾ।

LEAVE A REPLY

Please enter your comment!
Please enter your name here